Punjab
ਰਾਸ਼ਟਰਪਤੀ ਦੇ ਪੰਜਾਬ ਦੌਰੇ ਦਾ ਦੂਜਾ ਦਿਨ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪੰਜਾਬ ਦੌਰੇ ‘ਤੇ ਹਨ। ਅੱਜ ਉਨ੍ਹਾਂ ਦੇ ਪੰਜਾਬ ਦੌਰੇ ਦਾ ਦੂਜਾ ਦਿਨ ਹੈ। ਜਿੱਥੇ ਕਿ ਅੱਜ ਉਹ ਪੰਜਾਬ ਯੂਨੀਵਰਸਿਟੀ ਵਿਖੇ ਕੋਨਵੋਕੇਸ਼ਨ ਚ ਹਿੱਸਾ ਲੈਣਗੇ। ਬੀਤੇ ਦਿਨੀ ਬਠਿੰਡਾ ਵਿਖੇ ਕੋਨਵੋਕੇਸ਼ਨ ਚ ਸ਼ਾਮਲ ਹੋਏ ਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੌਜੂਦ ਸਨ। ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਦਾ ਸਵਾਗਤ ਪੰਜਾਬੀ ਸੱਭਿਆਚਾਰ ਤਰੀਕੇ ਨਾਲ ਕੀਤਾ।
ਬੀਤੇ ਦਿਨ ਉਹ ਸਭ ਤੋਂ ਪਹਿਲਾਂ ਬਠਿੰਡਾ ਵਿੱਚ ਏਮਜ਼ ਅਤੇ ਕੇਂਦਰੀ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਏ । ਫਿਰ ਸ਼ਾਮ ਨੂੰ ਮੋਹਾਲੀ ਦੇ ਇੰਡੀਅਨ ਸਕੂਲ ਆਫ ਬਿਜ਼ਨਸ ਵਿੱਚ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਨਾਗਰਿਕ ਸੁਆਗਤ ਪ੍ਰੋਗਰਾਮ ‘ਚ ਸ਼ਾਮਲ ਹੋਏ । ਇਸ ਪ੍ਰੋਗਰਾਮ ਵਿੱਚ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਮੁੱਖ ਮੰਤਰੀ ਨਾਇਬ ਸੈਣੀ ਵੀ ਮੌਜੂਦ ਸੀ ।