Connect with us

Punjab

ਸਰਕਾਰੀ ਬੱਸਾਂ ਦੀ ਹੜਤਾਲ ਦਾ ਦੂਜਾ ਦਿਨ

Published

on

PRTC AND PUNBUS STRIKE : ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ, ਜਿਸ ਕਾਰਨ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਬੱਸ ਅੱਡਿਆਂ ਤੇ ਸਵਾਰੀਆਂ ਦੀ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ। ਇਹ ਬੱਸਾਂ ਪਨਬੱਸ ਅਤੇ ਪੀਆਰਟੀਸੀ ਦੀਆਂ ਹਨ ਜਿਨ੍ਹਾਂ ਨੇ ਹੜਤਾਲ ਕੀਤੀ ਹੋਈ ਹੈ ।

ਪਨਬੱਸ ਅਤੇ ਪੀਆਰਟੀਸੀ ਦੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸੂਬੇ ਭਰ ਵਿੱਚ ਤਿੰਨ ਹਜ਼ਾਰ ਤੋਂ ਵੱਧ ਬੱਸਾਂ ਰੁਕ ਗਈਆਂ। ਇਸ ਵਿੱਚ 1300 ਬੱਸਾਂ ਪੀਆਰਟੀਸੀ ਦੀਆਂ ਹਨ ਅਤੇ 1700 ਬੱਸਾਂ ਪਨਬੱਸ ਦੀਆਂ ਹਨ। ਇਸ ਹੜਤਾਲ ਦਾ ਅਸਰ ਸਿਰਫ਼ ਪੰਜਾਬ ਤੱਕ ਹੀ ਸੀਮਤ ਨਹੀਂ ਰਿਹਾ ਸਗੋਂ ਹਰਿਆਣਾ, ਹਿਮਾਚਲ, ਦਿੱਲੀ, ਜੰਮੂ ਅਤੇ ਉਤਰਾਖੰਡ ਸਮੇਤ ਹੋਰਨਾਂ ਸੂਬਿਆਂ ਨੂੰ ਜਾਣ ਵਾਲੀਆਂ ਬੱਸ ਸੇਵਾਵਾਂ ਵੀ ਠੱਪ ਹੋ ਗਈਆਂ।

ਜਾਣੋ ਹੜਤਾਲ ਦਾ ਕੀ ਕਾਰਨ ਹੈ ?

ਇਹ ਹੜਤਾਲ ਪਨਬੱਸ ਅਤੇ ਪੀਆਰਟੀਸੀ ਦੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਯੂਨੀਅਨਾਂ ਵੱਲੋਂ ਕੀਤੀ ਜਾ ਰਹੀ ਹੈ, ਜੋ ਕਈ ਅਹਿਮ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਪੱਕੀ ਨੌਕਰੀ, ਤਨਖ਼ਾਹਾਂ ਵਿੱਚ ਵਾਧੇ, ਕਿਲੋਮੀਟਰ ਸਕੀਮ ਬੱਸਾਂ ਬੰਦ ਕਰਨ, ਟਰਾਂਸਪੋਰਟ ਮਾਫ਼ੀਆ ’ਤੇ ਕਾਬੂ ਪਾਉਣ ਅਤੇ ਬਰਖ਼ਾਸਤ ਮੁਲਾਜ਼ਮਾਂ ਨੂੰ ਸ਼ਰਤਾਂ ਸਮੇਤ ਬਹਾਲ ਕਰਨ ਦੀ ਮੰਗ ਕਰ ਰਹੇ ਹਨ। ਉਸ ਦਾ ਕਹਿਣਾ ਹੈ ਕਿ ਵਿਭਾਗ ਨੂੰ ਸਹੀ ਢੰਗ ਨਾਲ ਨਹੀਂ ਚਲਾਇਆ ਜਾ ਰਿਹਾ ਅਤੇ ਇਸ ਕਾਰਨ ਮੁਲਾਜ਼ਮਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।