Connect with us

Punjab

ਸ਼੍ਰੋਮਣੀ ਕਮੇਟੀ ਨੇ ਬੁਲਾਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ

Published

on

30 ਨਵੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਅੱਜ ਵੀਰਵਾਰ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਪੱਤਰ ਤੋਂ ਇਕ ਦਿਨ ਬਾਅਦ ਸੱਦੀ ਹੈ। ਜਿਸ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।