Connect with us

Punjab

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੱਡੇ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ : ਚੀਮਾ, ਰੀਆ

Published

on

ਫਤਹਿਗੜ੍ਹ ਸਾਹਿਬ:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵੱਡੇ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ ਅਤੇ ਜ਼ਿਲ੍ਹਾ ਅਕਾਲੀ ਦਲ ਫਤਿਹਗਡ਼੍ਹ ਸਾਹਿਬ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਗੁਰਦੁਆਰਾ ਲੋਕਲ ਪ੍ਰਬੰਧਕ ਕਮੇਟੀ ਪਿੰਡ ਬਹਾਦਰਗਡ਼੍ਹ ਵਿਖੇ ਗੁਰਦੁਆਰਾ ਸਾਹਿਬ ਲਈ ਬਰਤਨਾਂ ਦੀ ਵੇਲ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।

ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਪਿੰਡ ਜਾ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਵੱਲੋਂ ਕੈਂਪ ਵੀ ਲਗਾਏ ਜਾ ਰਹੇ ਹਨ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਗੁਰਸਿੱਖੀ ਨਾਲ ਜੋਡ਼ਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਵੱਖ ਵੱਖ ਪਿੰਡਾਂ ਵਿਚ ਗੁਰਦੁਆਰਾ ਸਾਹਿਬਾਨ ਲਈ ਚੰਦੋਆ ਸਾਹਿਬ ਅਤੇ ਬਰਤਨਾਂ ਦੀਆਂ ਵੇਲਾਂ ਵੀ ਦਿੱਤੀਆਂ ਜਾ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ ਵੱਖ ਥਾਵਾਂ ਤੇ ਗੁਰਮਤਿ ਤੇ ਕੈਂਪਾਂ ਦਾ ਵੀ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਪੀੜ੍ਹੀ ਇਨ੍ਹਾਂ ਕੈਂਪਾਂ ਵਿੱਚ ਸ਼ਮੂਲੀਅਤ ਕਰਕੇ ਸਿੱਖ ਧਰਮ ਪ੍ਰਤੀ ਜਾਣਕਾਰੀ ਪ੍ਰਾਪਤ ਕਰ ਸਕੇ ਤੇ ਗੁਰਸਿੱਖੀ ਨਾਲ ਜੁੜ ਸਕੇ ।

ਜਥੇਦਾਰ ਚੀਮਾ ਅਤੇ ਜਥੇਦਾਰ ਰੀਆ ਨੇ ਕਿਹਾ ਕਿ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਨਾਲਨਾਲ ਵਿੱਦਿਅਕ ਖੇਤਰ ਵਿੱਚ ਵੀ ਸ਼੍ਰੋਮਣੀ ਕਮੇਟੀ ਵੱਲੋਂ ਵੱਡਾ ਯੋਗਦਾਨ ਅਦਾ ਕੀਤਾ ਜਾ ਰਿਹਾ ਹੈ ਕਿਉਂਕਿ ਵੱਖ ਵੱਖ ਥਾਵਾਂ ਤੇ ਜੋ ਕਾਲਜ ਯੂਨੀਵਰਸਿਟੀਆਂ ਅਤੇ ਸਕੂਲ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਹਨ ਉਨ੍ਹਾਂ ਵਿੱਚ ਵੀ ਗੁਰਸਿੱਖ ਤੇ ਸਾਬਤ ਸੂਰਤ ਵਿਦਿਆਰਥੀਆਂ ਨੂੰ ਵੱਡੇ ਪੱਧਰ ਤੇ ਵਿੱਦਿਅਕ ਖੇਤਰ ਵਿੱਚ ਰਿਆਇਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਮੋਹਨ ਸਿੰਘ ਮਕਾਰੋਂਪੁਰ, ਜ਼ਿਲ੍ਹਾ ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਕਮਲਜੀਤ ਸਿੰਘ ਗਿੱਲ, ਜਗਤਾਰ ਸਿੰਘ, ਜਗਜੀਤ ਸਿੰਘ, ਦਵਿੰਦਰ ਸਿੰਘ ਡਿੰਪਾ, ਬਲਕਾਰ ਸਿੰਘ ਜਸਵਿੰਦਰ ਸਿੰਘ ਜੱਸਾ, ਗੁਰਮੀਤ ਸਿੰਘ ਬਹਾਦਰਗਡ਼੍ਹ, ਨਵਜੋਤ ਸਿੰਘ, ਜਸਵੰਤ ਸਿੰਘ ਮੰਡੋਫਲ, ਸਵਰਨ ਸਿੰਘ ਗੋਪਾਲੋਂ ਸਮੇਤ ਹੋਰ ਨਗਰ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।