Uncategorized
ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ‘ਤੇ ਹਮਲੇ ਦੀ ਜਾਂਚ ਲਈ ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ SIT ਦਾ ਗਠਨ
ਮੁੱਢਲੀ ਜਾਂਚ ਦੌਰਾਨ ਗੈਰ-ਅਧਿਸੂਚਿਤ ਜ਼ਰਾਇਮ ਕਬੀਲਿਆਂ ਦਾ ਹੱਥ ਹੋਣ ਦੇ ਅਸ਼ੰਕੇ ਤੋਂ ਬਾਅਦ ਅੰਤਰ-ਰਾਜੀ ਛਾਪੇਮਾਰੀ ਸ਼ੁਰੂ
ਮੁੱਢਲੀ ਜਾਂਚ ਦੌਰਾਨ ਗੈਰ-ਅਧਿਸੂਚਿਤ ਜ਼ਰਾਇਮ ਕਬੀਲਿਆਂ ਦਾ ਹੱਥ ਹੋਣ ਦੇ ਅਸ਼ੰਕੇ ਤੋਂ ਬਾਅਦ ਅੰਤਰ-ਰਾਜੀ ਛਾਪੇਮਾਰੀ ਸ਼ੁਰੂ
ਚੰਡੀਗੜ੍ਹ, 1 ਸਤੰਬਰ: ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਉਤੇ ਹੋਏ ਹਮਲੇ ਦੀ ਜਾਂਚ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਖੁਦ ਇਸ ਮਾਮਲੇ ਦੀ ਨਿੱਜੀ ਤੌਰ ‘ਤੇ ਨਿਗਰਾਨੀ ਰੱਖ ਰਹੇ ਹਨ, ਦੇ ਆਦੇਸ਼ਾਂ ‘ਤੇ ਡੀ.ਜੀ.ਪੀ. ਪੰਜਾਬ ਨੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਬਣਾ ਦਿੱਤੀ ਹੈ।
ਅਸ਼ੋਕ ਕੁਮਾਰ ਜੋ ਕ੍ਰਿਕਟਰ ਸੁਰੇਸ਼ ਰੈਨਾ ਦੇ ਅੰਕਲ ਹਨ, ਮੌਕੇ ‘ਤੇ ਹੀ ਦਮ ਤੋੜ ਗਏ ਸਨ ਜਦੋਂ ਕਿ ਉਸ ਦਾ ਜ਼ਖਮੀ ਹੋਇਆ ਬੇਟਾ ਸੋਮਵਾਰ ਨੂੰ ਦਮ ਤੋੜ ਗਿਆ। ਤਿੰਨ ਹੋਰ ਪਰਿਵਾਰਕ ਮੈਂਬਰ ਜ਼ਖਮੀ ਹੋ ਗਏ ਸਨ ਜਿਨ੍ਹਾਂ ਵਿੱਚੋਂ ਅਸ਼ੋਕ ਕੁਮਾਰ ਦੀ ਪਤਨੀ ਆਸ਼ਾ ਰਾਣੀ ਇਸ ਵੇਲੇ ਨਾਜ਼ੁਕ ਹਾਲਤ ਵਿੱਚ ਹੈ।
ਡੀ.ਜੀ.ਪੀ. ਦਿਨਕਰ ਗੁਪਤਾ ਅਨੁਸਾਰ ਹਾਲਾਂਕਿ ਮੁੱਢਲੀ ਜਾਂਚ ਦੌਰਾਨ ਇਹ ਸੰਕੇਤ ਮਿਲੇ ਹਨ ਕਿ ਇਸ ਹਮਲੇ ਪਿੱਛੇ ਗੈਰ-ਅਧਿਸੂਚਿਤ ਜ਼ਰਾਇਮ ਕਬੀਲਿਆਂ ਦਾ ਹੱਥ ਹੈ ਜਿਨ੍ਹਾਂ ਨੂੰ ਅਕਸਰ ਹੀ ਪੰਜਾਬ-ਹਿਮਾਚਲ ਪ੍ਰਦੇਸ਼ ਸਰਹੱਦ ਦੇ ਨਾਲ ਅਜਿਹੀਆਂ ਵਾਰਦਾਤਾਂ ਕਰਦੇ ਦੇਖਿਆ ਜਾਂਦਾ ਹੈ ਪਰ ਫੇਰ ਵੀ ਐਸ.ਆਈ.ਟੀ. ਨੂੰ ਇਸ ਮਾਮਲੇ ਨਾਲ ਜੁੜੇ ਹਰ ਪੱਖ ਨੂੰ ਘੋਖਣ ਲਈ ਆਖਿਆ ਗਿਆ ਹੈ। ਇਸ ਮਾਮਲੇ ਦੀ ਦਿਨ-ਰਾਤ ਜਾਂਚ ਲਈ ਸੰਗਠਿਤ ਅਪਰਾਧ ਰੋਕੂ ਯੂਨਿਟ ਦੀਆਂ ਵਿਸ਼ੇਸ਼ ਟੀਮਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਇਸ ਤਰ੍ਹਾਂ ਦੇ ਅਪਰਾਧਾਂ ਵਿੱਚ ਸ਼ਾਮਲ ਸ਼ੱਕੀ ਵਿਅਕਤੀਆਂ ਦੀ ਭਾਲ ਲਈ ਅੰਤਰ-ਰਾਜੀ ਛਾਪੇਮਾਰੀ ਜਾਰੀ ਹੈ ਅਤੇ 35 ਤੋਂ ਵੱਧ ਸ਼ੱਕੀ ਵਿਅਕਤੀ ਨਿਗਰਾਨੀ ਹੇਠ ਹੈ। ਹਿਮਾਚਲ ਤੇ ਉਤਰ ਪ੍ਰਦੇਸ਼ ਦੇ ਕੁਝ ਵਿਅਕਤੀਆਂ ਦੀ ਸ਼ੱਕੀਆਂ ਵਜੋਂ ਸ਼ਨਾਖਤ ਹੋਈ ਹੈ ਅਤੇ ਉਨ੍ਹਾਂ ਦੇ ਮੋਬਾਈਲ ਨੰਬਰ ਅਤੇ ਟਿਕਾਣਿਆਂ ਦਾ ਪਤਾ ਲਾਇਆ ਜਾ ਰਿਹਾ ਹੈ। ਸਥਾਨਕ ਪੁਲਿਸ ਦੇ ਸਹਿਯੋਗ ਨਾਲ ਗੁਰਦਾਸਪੁਰ, ਤਰਨ ਤਾਰਨ ਤੇ ਅੰਮ੍ਰਿਤਸਰ ਵਿਖੇ ਵੀ ਛਾਪੇ ਮਾਰੇ ਗਏ ਹਨ।
ਡੀ.ਜੀ.ਪੀ. ਅਨੁਸਾਰ ਮ੍ਰਿਤਕ ਅਸ਼ੋਕ ਕੁਮਾਰ ਨਾਲ ਕੰਮ ਕਰਦੇ ਛੇ ਮਜ਼ਦੂਰਾਂ ਦੀ ਪੁੱਛਗਿੱਛ ਕੀਤੀ ਗਈ। ਅਪਰਾਧ ਵਾਲੀ ਜਗ੍ਹਾਂ ਅਤੇ ਨੇੜਲੇ ਸਥਾ
Continue Reading