Punjab
ਪੰਜਾਬ ਦੇ ਇਸ ASI ਦੇ ਬੇਟੇ ਨੇ ਖੁਦ ਨੂੰ ਮਾਰੀ ਗੋਲੀ

ਮੁਕਤਸਰ : ਮੁਕਤਸਰ ਸ਼ਹਿਰ ਦੇ ਬੁੱਢਾ ਗੁੱਜਰ ਰੋਡ ‘ਤੇ ਪੁਲਿਸ ਮੁਲਾਜ਼ਮ ਦੇ ਪੁੱਤਰ ਨੇ ਆਪਣੇ ਪਿਤਾ ਦੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ, ਜਿਸ ਦੀ ਮੌਕੇ’ ਤੇ ਹੀ ਮੌਤ ਹੋ ਗਈ।
ਥਾਣਾ ਸਦਰ ਇੰਚਾਰਜ ਅੰਗਰੇਜ ਸਿੰਘ ਅਨੁਸਾਰ ਮ੍ਰਿਤਕ ਦੀ ਪਛਾਣ ਏ.ਐਸ.ਆਈ. ਜਸਵਿੰਦਰ ਸਿੰਘ ਦਾ ਪੁੱਤਰ ਸਿਮਰਨਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਧਾਰਾ 174 ਦੇ ਤਹਿਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਪੋਸਟਮਾਰਟਮ ਦੇ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।
Continue Reading