World
ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੇ ਸਟਾਫ਼ ਨੇ ਲਹਿਰਾਇਆ ਵੱਡਾ ਤਿਰੰਗਾ,ਹਮਲੇ ਤੋਂ ਬਾਅਦ ਸੁਰੱਖਿਆ ਹੋਰ ਵਧਾਈ
ਖਾਲਿਸਤਾਨ ਸਮਰਥਕਾਂ ਦੇ ਵਧਦੇ ਵਿਰੋਧ ਦੇ ਵਿਚਕਾਰ ਬੁੱਧਵਾਰ ਨੂੰ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ਵਿੱਚ ਇੱਕ ਵੱਡਾ ਤਿਰੰਗਾ ਲਹਿਰਾਇਆ ਗਿਆ। ਜਦੋਂ 22 ਮਾਰਚ ਨੂੰ 2,000 ਤੋਂ ਵੱਧ ਖਾਲਿਸਤਾਨੀ ਸਮਰਥਕ ਦੁਬਾਰਾ ਇਮਾਰਤ ਦੇ ਸਾਹਮਣੇ ਆਏ ਤਾਂ ਹਾਈ ਕਮਿਸ਼ਨ ਦੀ ਟੀਮ ਇਮਾਰਤ ਦੀ ਛੱਤ ‘ਤੇ ਖੜ੍ਹੀ ਹੋ ਗਈ ਅਤੇ ਛੱਤ ਦੇ ਕਿਨਾਰਿਆਂ ਨੂੰ ਰਾਸ਼ਟਰੀ ਝੰਡੇ ਨਾਲ ਢੱਕ ਦਿੱਤਾ।
ਬੁੱਧਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਮੈਟਰੋ ਪੁਲਿਸ ‘ਤੇ ਸਿਆਹੀ, ਪਾਣੀ ਦੀਆਂ ਬੋਤਲਾਂ ਅਤੇ ਅੰਡੇ ਸੁੱਟੇ। ਹਾਲਾਂਕਿ ਪੁਲਸ ਨੇ ਉਨ੍ਹਾਂ ਨੂੰ ਇਮਾਰਤ ਤੋਂ ਕੁਝ ਦੂਰੀ ‘ਤੇ ਹੀ ਰੋਕ ਲਿਆ। ਪਿਛਲੇ ਹਮਲੇ ਤੋਂ ਬਾਅਦ ਹਾਈ ਕਮਿਸ਼ਨ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਕਈ ਪ੍ਰਦਰਸ਼ਨਕਾਰੀਆਂ ਨੇ ਖਾਲਿਸਤਾਨੀ ਝੰਡੇ ਚੁੱਕੇ ਹੋਏ ਸਨ। ਇਸ ਘਟਨਾ ਬਾਰੇ ਬ੍ਰਿਟੇਨ ਦੇ ਵਿਦੇਸ਼ ਮੰਤਰੀ ਨੇ ਭਰੋਸਾ ਪ੍ਰਗਟਾਇਆ ਹੈ ਕਿ ਉਹ ਹਾਈ ਕਮਿਸ਼ਨ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕਣਗੇ।
ਬ੍ਰਿਟੇਨ ਦੇ ਵਿਦੇਸ਼ ਮੰਤਰੀ ਨੇ ਕਿਹਾ- ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਵਧਾਏਗਾ
ਬ੍ਰਿਟੇਨ ਦੇ ਵਿਦੇਸ਼ ਸਕੱਤਰ ਜੇਮਸ ਕਲੀਵਰਲੀ ਨੇ ਕਿਹਾ ਹੈ ਕਿ ਲੰਡਨ ‘ਚ ਭਾਰਤੀ ਹਾਈ ਕਮਿਸ਼ਨ ਦੇ ਸਟਾਫ ‘ਤੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਈ ਹਾਈ-ਕਮਿਸ਼ਨਰ ਵਿਕਰਮ ਦੋਰਾਇਸਵਾਮ