Punjab
ਪੰਜਾਬ ਭਾਜਪਾ ਦੀ ਸੂਬਾ ਕਾਰਜਕਾਰਨੀ ਦਾ ਕੀਤਾ ਐਲਾਨ,169 ਕਾਰਜਕਾਰਨੀ ਮੈਂਬਰ ਗਏ ਬਣਾਏ..

ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੌਮੀ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਹੁਣ ਸੂਬਾ ਕਾਰਜਕਾਰਨੀ ਦਾ ਐਲਾਨ ਕੀਤਾ ਹੈ। ਜਿਸ ਵਿੱਚ ਭਾਜਪਾ ਦੇ ਸਥਾਈ ਮੈਂਬਰਾਂ, ਕਾਰਜਕਾਰਨੀ ਮੈਂਬਰਾਂ ਅਤੇ ਵਿਸ਼ੇਸ਼ ਬੁਲਾਰਿਆਂ ਨੂੰ ਥਾਂ ਦਿੱਤੀ ਗਈ ਹੈ।

ਕਾਰਜਕਾਰਨੀ ਵਿੱਚ ਪੰਜਾਬ ਵਿੱਚ ਰਹਿੰਦੇ ਭਾਜਪਾ ਦੇ ਸਾਰੇ ਰਾਸ਼ਟਰੀ ਅਹੁਦੇਦਾਰ, ਭਾਜਪਾ ਦੇ ਸੂਬਾ ਕੋਰ ਗਰੁੱਪ ਦੇ ਮੈਂਬਰ, ਪੰਜਾਬ ਵਿੱਚ ਰਹਿੰਦੇ ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ, ਭਾਜਪਾ ਦੇ ਸੰਸਦ ਮੈਂਬਰ ਅਤੇ ਵਿਧਾਇਕ ਅਤੇ ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ, ਪੰਜਾਬ ਵਿੱਚ ਰਹਿੰਦੇ ਸਾਰੇ ਰਾਸ਼ਟਰੀ ਫਰੰਟ ਦੇ ਅਹੁਦੇਦਾਰ, ਇੰਚਾਰਜ ਅਤੇ ਸਹਿ. ਪੰਜਾਬ ਭਾਜਪਾ ਜ਼ਿਲ੍ਹਿਆਂ ਦੇ ਇੰਚਾਰਜਾਂ ਨੂੰ ਕਾਰਜਕਾਰਨੀ ਵਿੱਚ ਥਾਂ ਦਿੱਤੀ ਗਈ ਹੈ।



