Connect with us

Punjab

ਬਿਜਲੀ ਮੰਤਰੀ ਦੇ ਅਚਾਨਕ ਛਾਪੇ ਨੇ ਮਚਾਈ ਹਲਚਲ ! ਅਧਿਕਾਰੀਆਂ ਦੇ ਸੁੱਜੇ ਹੱਥ-ਪੈਰ

Published

on

ਅੰਮ੍ਰਿਤਸਰ 9 ਅਗਸਤ 2023: ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਬ ਡਵੀਜ਼ਨ ਨਰਾਇਣਗੜ੍ਹ ਛੇਹਰਟਾ ਦਫ਼ਤਰ ਵਿਖੇ ਅਚਨਚੇਤ ਛਾਪੇਮਾਰੀ ਕੀਤੀ |ਜਿਸ ਦੌਰਾਨ ਸਵੇਰੇ ਸਵੇਰੇ ਸਟਾਫ਼ ਦੀ ਚੈਕਿੰਗ ਕੀਤੀ ਗਈ | ਇਸ ਦੌਰਾਨ ਉਨ੍ਹਾਂ ਸਮੂਹ ਕਰਮਚਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਦਫ਼ਤਰੀ ਸਮੇਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਨੇਪਰੇ ਚਾੜ੍ਹਨ ਲਈ ਸਵੇਰੇ ਸਮੇਂ ਸਿਰ ਦਫ਼ਤਰ ਪੁੱਜਣ |

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਪੂਰੀ ਤਰ੍ਹਾਂ ਸਖ਼ਤ ਹੈ ਅਤੇ ਇਸ ਸਬੰਧੀ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਪੰਜਾਬ ਦੇ ਹੋਰ ਦਫ਼ਤਰਾਂ ਦੀ ਵੀ ਅਚਨਚੇਤ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੇ ਕਰਮਚਾਰੀ ਆਪਣੇ ਖਪਤਕਾਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦੇਣਗੇ।