Connect with us

Punjab

ਸੁਪਰੀਮ ਕੋਰਟ ਨੇ ਰਾਜਪਾਲ ਦੇ ਖਿਲਾਫ ਦਿੱਤਾ ਇਤਿਹਾਸਕ ਆਦੇਸ਼- ਕੁਲਦੀਪ ਧਾਲੀਵਾਲ

Published

on

ਰਾਜਪਾਲ ਵੱਲੋਂ ਵਿਧਾਨ ਸਭਾ ਸੈਸ਼ਨ ਦੀ ਵੈਧਤਾ ‘ਤੇ ਸ਼ੱਕ ਪੈਦਾ ਕਰਨਾ ਠੀਕ ਨਹੀਂ ਹੈ।

ਵਿਧਾਨ ਸਭਾ ਵਿੱਚ ਜਨਤਾ ਦੇ ਚੁਣੇ ਹੋਏ ਨੁਮਾਇੰਦੇ ਹਨ।

ਇਸ ਲਈ ਰਾਜਪਾਲ ਵੱਲੋਂ ਸੈਸ਼ਨ ਨੂੰ ਗ਼ੈਰ-ਕਾਨੂੰਨੀ ਕਰਾਰ ਦੇਣਾ ਸੰਵਿਧਾਨਕ ਤੌਰ ’ਤੇ ਸਹੀ ਨਹੀਂ ਹੈ।

11 ਨਵੰਬਰ 2023: ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਨੇ ਰਾਜਪਾਲ ਦੇ ਖਿਲਾਫ ਇਤਿਹਾਸਕ ਆਦੇਸ਼ ਦਿੱਤਾ ਹੈ। ਓਥੇ ਹੀ ਇਹਨਾਂ ਇਹ ਵੀ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਹੁਣ ਉਸਨੂੰ ਰਾਜਪਾਲ ਦੇ ਮਾਣਯੋਗ ਸੰਵਿਧਾਨਕ ਅਹੁਦੇ ਦੀ ਲਾਜ਼ ਰੱਖਣ ਲਈ ਆਪਣੇ ਕਰਮ ਸੁਧਾਰ ਲੈਣੇ ਚਾਹੀਦੇ ਹਨ।ਓਥੇ ਹੀ ਧਾਲੀਵਾਲ ਵੱਲੋਂ ਇਹ ਵੀ ਕਿਹਾ ਗਿਆ ਕਿ ਸੁਪਰੀਮ ਕੋਰਟ ਨੇ 19 ਅਤੇ 20 ਜੂਨ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਨੂੰ ਸੰਵਿਧਾਨਕ ਤੌਰ ‘ਤੇ ਜਾਇਜ਼ ਠਹਿਰਾਇਆ ਹੈ।ਕੋਰਟ ਨੇ ਕਿਹਾ – ਰਾਜਪਾਲ ਨੂੰ ਇਸ ਸੈਸ਼ਨ ਨੂੰ ਜਾਇਜ਼ ਮੰਨਣਾ ਚਾਹੀਦਾ ਹੈ ਅਤੇ ਆਪਣੇ ਕੋਲ ਪੈਂਡਿੰਗ ਬਿੱਲਾ ‘ਤੇ ਫੈਸਲਾ ਲੈਣਾ ਚਾਹੀਦਾ ਹੈ।