Connect with us

National

ਕੇਜਰੀਵਾਲ ਨੂੰ ਜ਼ਮਾਨਤ – ਜਾਣੋ ED ਨੇ ਕਿੰਨੇ ਸੰਮਨ ਭੇਜੇ ਸੀ

Published

on

ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਅੰਤਰਿਮ ਜ਼ਮਾਨਤ ਬਾਰੇ ਆਪਣਾ ਫੈਸਲਾ ਸੁਣਾ ਦਿੱਤਾ ਹੈ|

ਸੁਪਰੀਮ ਕੋਰਟ ਵੱਲੋਂ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲੀ |

 

ਕੇਜਰੀਵਾਲ ਨੂੰ ਮਿਲੀ ਜ਼ਮਾਨਤ….

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲ ਗਈ ਹੈ| ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ| ਇਹ ਜ਼ਮਾਨਤ 1 ਜੂਨ ਤੱਕ ਮਿਲੀ ਹੈ ਅਤੇ ਹੁਣ ਅਰਵਿੰਦ ਕੇਜਰੀਵਾਲ ਚੋਣ ਪ੍ਰਚਾਰ ਵੀ ਕਰ ਸਕਦੇ ਹਨ| 9 ਮਈ ਨੂੰ ਈਡੀ ਨੇ ਸੁਪਰੀਮ ਕੋਰਟ ‘ਚ ਕੇਜਰੀਵਾਲ ਦੀ ਜ਼ਮਾਨਤ ਦਾ ਵਿਰੋਧ ਕਰਦੇ ਹੋਏ ਹਲਫਨਾਮਾ ਦਾਇਰ ਕੀਤਾ ਸੀ।

ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ  ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 21 ਮਾਰਚ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।ਅਤੇ ਉਹ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸੀ| ਅੱਜ ਉਨ੍ਹਾਂ ਨੂੰ 50 ਦਿਨਾਂ ਬਾਅਦ ਜ਼ਮਾਨਤ ਮਿਲ ਗਈ ਹੈ |

 

ਕੀ ਹੈ ਮਾਮਲਾ….

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ 21 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ । ਜਾਂਚ ਏਜੰਸੀ ਨੇ ਦੋ ਘੰਟੇ ਦੀ ਪੁੱਛ-ਪੜਤਾਲ ਮਗਰੋਂ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦਾ ਫੈਸਲਾ ਲਿਆ ਗਿਆ ਸੀ । ਉਨ੍ਹਾਂ ਨੂੰ ਤਿਹਾੜ ਜੇਲ੍ਹ ਵਿੱਚ ਰੱਖਿਆ ਗਿਆ ਸੀ |

 

ਕੇਜਰੀਵਾਲ ਕਦੋਂ ਤੱਕ ਰਹਿਣਗੇ ਬਾਹਰ…..

ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ 4 ਜੂਨ ਤੱਕ ਰਿਹਾਈ ਦੀ ਬੇਨਤੀ ਕੀਤੀ ਸੀ। ਹਾਲਾਂਕਿ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ। ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਕੇਜਰੀਵਾਲ 1 ਜੂਨ ਤੱਕ ਅੰਤਰਿਮ ਜ਼ਮਾਨਤ ‘ਤੇ ਰਹਿਣਗੇ ਅਤੇ ਉਨ੍ਹਾਂ ਨੂੰ 2 ਜੂਨ ਨੂੰ ਸਰੰਡਰ ਕਰਨਾ ਹੋਵੇਗਾ।

 

ED ਵੱਲੋਂ ਅਰਵਿੰਦ ਕੇਜਰੀਵਾਲ ਨੂੰ ਕਿੰਨੇ ਅਤੇ ਕਦੋ ਭੇਜੇ ਗਏ ਸੰਮਨ….

ਏਜੰਸੀ ਨੇ ਪਹਿਲਾ ਸੰਮਨ 2 ਨਵੰਬਰ 2023 ਨੂੰ ਭੇਜਿਆ
ਦੂਜਾ ਸੰਮਨ 21 ਦਸੰਬਰ 2023 ਨੂੰ ਭੇਜਿਆ
ਤੀਜਾ ਸੰਮਨ 03 ਜਨਵਰੀ 2024 ਨੂੰ ਭੇਜਿਆ
ਚੌਥਾ ਸੰਮਨ 18 ਜਨਵਰੀ 2024 ਨੂੰ ਭੇਜਿਆ
ਪੰਜਵਾਂ ਸੰਮਨ 02 ਫਰਵਰੀ 2024 ਨੂੰ ਭੇਜਿਆ
ਛੇਵਾਂ ਸੰਮਨ 19 ਫਰਵਰੀ 2024 ਨੂੰ ਭੇਜਿਆ
ਸੱਤਵਾਂ ਸੰਮਨ 26 ਫਰਵਰੀ 2024 ਨੂੰ ਭੇਜਿਆ
ਅੱਠਵਾਂ ਸੰਮਨ 4 ਮਾਰਚ 2024 ਨੂੰ ਭੇਜਿਆ
ਨੌਵਾਂ ਸੰਮਨ 21 ਮਾਰਚ, 2024 ਨੂੰ ਭੇਜਿਆ

ਇਸ ਤੋਂ ਬਾਅਦ 21 ਮਾਰਚ ਨੂੰ AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਈਡੀ ਦੀ ਟੀਮ ਨੇ 10ਵਾਂ ਸੰਮਨ ਲੈ ਕੇ ਕੇਜਰੀਵਾਲ ਦੇ ਘਰ ਪਹੁੰਚੀ ਸੀ |