Governance
ਪੁਲਿਸ ਦੇ ਤਸ਼ੱਦਦ ਤੋਂ ਬਾਅਦ ਅਧਿਆਪਕ ਨੇ ਮਾਰੀ ਨਹਿਰ ‘ਚ ਛਾਲ

ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ‘ਚ ਅਧਿਕਾਪਕਾਂ ‘ਤੇ ਖਾਕੀ ਵਾਲਿਆਂ ਨੇ ਤਸ਼ੱਦਦ ਢਾਇਆ ਹੈ। ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ, ਜਿਸ ਤੋਂ ਬਾਅਦ ਅਧਿਆਪਕਾਂ ਦਾ ਰੋਸ ਹੋਰ ਵੀ ਭਖ ਗਿਆ।

ਪੁਲਿਸ ਦੇ ਤਸ਼ਦੱਦ ਅਤੇ ਪੰਜਾਬ ਸਰਕਾਰ ਦੇ ਵਾਅਦਿਆਂ ਤੋਂ ਤੰਗ ਆਏ ਇੱਕ ਅਧਿਆਪਕ ਨੇ ਭਾਖੜਾ ਨਹਿਰ ‘ਚ ਛਾਲ ਮਾਰ ਦਿੱਤੀ, ਗ਼ਨੀਮਤ ਇਹ ਰਹੀ ਕਿ ਉਥੇ ਮੌਜੂਦ ਗੋਤਾਖੋਰਾਂ ਨੇ ਅਧਿਆਪਕ ਨੂੰ ਸੁਰੱਖਿਅਤ ਨਹਿਰ ਵਿੱਚੋਂ ਬਾਹਰ ਕੱਢ ਲਿਆ ਹੈ।

ਜ਼ਿਕਰਯੋਗ ਹੈ ਕਿ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ ਮੋਤੀ ਮਹਿਲ ਦਾ ਘਿਰਾਓ ਕਰ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।ਜਿਸ ਦੌਰਾਨ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ‘ਤੇ ਤਸ਼ੱਦਦ ਢਾਹਿਆ ਤੇ ਜੰਮਕੇ ਡਾਂਗਾਂ ਵਰ੍ਹਾਈਆਂ।

ਮਿਲੀ ਜਾਣਕਾਰੀ ਮੁਤਾਬਕ 5 ਪ੍ਰਦਰਸ਼ਨਕਾਰੀਆਂ ਦੇ ਸੱਟਾਂ ਲੱਗਣ ਅਤੇ 1 ਦੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਇਥੇ ਹੀ ਬੱਸ ਨਹੀਂ ਹੋਈ ਪੰਜਾਬ ਦੀਆਂ ਹੱਕ ਮੰਗਦੀਆਂ ਧੀਆਂ ‘ਤੇ ਪੰਜਾਬ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਜਿੱਥੇ ਕਿ ਪੰਜਾਬ ਸਰਕਾਰ ਇੱਕ ਪਾਸੇ ਇਸਤਰੀ ਦਿਵਸ ਮਨਾ ਰਹੀ ਹੈ।

ਦੱਸ ਦਈਏ ਕਿ ਕੈਪਟਨ ਸਰਕਾਰ ਨੇ ਇਹ ਕੋਈ ਪਹਿਲੀ ਵਾਰ ਨਹੀਂ ਕੀਤਾ, ਇਸਤੋਂ ਪਹਿਲਾਂ ਵੀ ਅਧਿਆਪਕਾਂ ‘ਤੇ ਪਾਣੀ ਦਿਆਂ ਬੌਛਾਰਾਂ ਤੇ ਲਾਠੀਚਾਰਜ ਕੀਤਾ ਗਿਆ ਸੀ। ਪਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈਕੇ ਬਜਿੱਦ ਹਨ ਤੇ ਹੁਣ ਵੀ ਧਰਨੇ ‘ਤੇ ਡਟੇ ਹੋਏ ਹਨ।