Connect with us

Punjab

ਲੁਧਿਆਣਾ, ਪਟਿਆਲਾ ਤੇ ਬਠਿੰਡਾ ਦਾ ਤਾਪਮਾਨ ਆਮ ਨਾਲੋਂ ਘੱਟ

Published

on

24 ਦਸੰਬਰ 2203: ਪੰਜਾਬ ‘ਚ ਸ਼ੁੱਕਰਵਾਰ ਨੂੰ ਪਟਿਆਲਾ, ਬਠਿੰਡਾ ਅਤੇ ਲੁਧਿਆਣਾ ਦਾ ਪਾਰਾ ਆਮ ਨਾਲੋਂ ਹੇਠਾਂ ਦਰਜ ਕੀਤਾ ਗਿਆ। ਸਭ ਤੋਂ ਘੱਟ ਤਾਪਮਾਨ ਲੁਧਿਆਣਾ ਵਿੱਚ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.6 ਡਿਗਰੀ ਸੈਲਸੀਅਸ ਘੱਟ ਸੀ। ਦਿਨ ਵੇਲੇ ਠੰਢ ਪਹਿਲਾਂ ਦੇ ਮੁਕਾਬਲੇ ਲਗਾਤਾਰ ਵੱਧ ਰਹੀ ਹੈ। ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 20.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 0.4 ਡਿਗਰੀ ਸੈਲਸੀਅਸ ਘੱਟ ਰਿਹਾ।

ਮੌਸਮ ਵਿਭਾਗ ਨੇ ਸ਼ਨੀਵਾਰ ਅਤੇ ਐਤਵਾਰ ਨੂੰ ਧੁੰਦ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਸੱਤ ਜ਼ਿਲ੍ਹਿਆਂ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕੁਝ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।