Punjab
ਪੰਜਾਬ ਦੇ ਤਾਪਮਾਨ ‘ਚ ਇੱਕ ਵਾਰ ਫਿਰ ਤੋਂ ਹੋਵੇਗੀ ਗਿਰਾਵਟ
PUNJAB WEATHER UPDATE : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਦਰਅਸਲ, ਸੂਬੇ ਵਿੱਚ ਇੱਕ ਵਾਰ ਫਿਰ ਮੌਸਮ ਦਾ ਰੂਪ ਬਦਲ ਜਾਵੇਗਾ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਤੋਂ ਮੌਸਮ ‘ਚ ਬਦਲਾਅ ਦੀ ਸੰਭਾਵਨਾ ਹੈ। ਕਿਉਂਕਿ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਿਕ ਤੇਜ਼ ਹਵਾਵਾਂ ਦੇ ਨਾਲ-ਨਾਲ ਗਰਜ ਵੀ ਹੋ ਸਕਦੀ ਹੈ, ਜਿਸ ਕਾਰਨ ਤਾਪਮਾਨ ‘ਚ ਇਕ ਵਾਰ ਫਿਰ ਗਿਰਾਵਟ ਆ ਸਕਦੀ ਹੈ, ਜਿਸ ਤੋਂ ਬਾਅਦ ਮੌਸਮ ਸਾਫ ਰਹੇਗਾ।
ਦੱਸ ਦੇਈਏ ਕਿ ਵੀਰਵਾਰ ਯਾਨੀ 2 ਮਈ ਨੂੰ ਫਰੀਦਕੋਟ ਜ਼ਿਲ੍ਹੇ ਦਾ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ, ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33.6 ਡਿਗਰੀ, ਪਟਿਆਲਾ ਦਾ 35.6, ਪਠਾਨਕੋਟ ਦਾ 34.3, ਅੰਮ੍ਰਿਤਸਰ ਦਾ 34.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।