Connect with us

Punjab

ਪੰਜਾਬ ਦੀਆਂ ਦੋ ਪ੍ਰਸਿੱਧ ਯੂਨੀਵਰਸਿਟੀਆਂ ਦੇ ਵੀਸੀ ਦੇ ਕਾਰਜਕਾਲ ‘ਚ ਕੀਤਾ ਗਿਆ ਵਾਧਾ….

Published

on

3 AUGUST 2023: ਪੰਜਾਬ ਦੀਆਂ ਦੋ ਪ੍ਰਸਿੱਧ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੇ ਕਾਰਜਕਾਲ ਵਿੱਚ ਵਾਧਾ ਕੀਤਾ ਗਿਆ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਜੀ.ਐਨ.ਡੀ.ਯੂ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਡਾ.ਜਸਪਾਲ ਸਿੰਘ ਸੰਧੂ ਦਾ ਕਾਰਜਕਾਲ 6 ਮਹੀਨੇ ਲਈ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਡਾ: ਕਰਮਜੀਤ ਸਿੰਘ ਦੇ ਕਾਰਜਕਾਲ ਵਿੱਚ ਵੀ 6 ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇਸ ਸਬੰਧੀ ਪ੍ਰਵਾਨਗੀ ਦੇ ਦਿੱਤੀ ਹੈ।