Punjab
ਇੰਨੀ ਤਾਰੀਕ ਨੂੰ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ

ਸਰਦੀ ਦੇ ਮੌਸਮ ਨੇ ਦਸਤਕ ਦੇ ਦਿੱਤੀ ਹੈ, ਜਿਸ ਨੂੰ ਲੈ ਕੇ ਹੁਣ ਪੰਜਾਬ ਭਰ ਸਕੂਲਾਂ ਦਾ ਸਮਾਂ ਵਿੱਚ ਬਦਲਾਅ ਦੀ ਸੰਭਾਵਨਾ ਹੈ। ਸਾਰੇ ਪ੍ਰਾਇਮਰੀ ਸਕੂਲਾਂ ਦਾ ਨਵਾਂ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਣ ਦੀ ਸੰਭਾਵਨਾ ਹੈ।
ਜਾਣਕਾਰੀ ਮੁਤਾਬਕ ਇਹ ਬਦਲਾਅ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ 1 ਨਵੰਬਰ ਤੋਂ ਲਾਗੂ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਜੇਕਰ ਗੱਲ ਮੌਸਮ ਦੀ ਕੀਤੀ ਜਾਵੇ ਤਾਂ ਮੌਸਮ ਵਿਭਾਗ ਮੁਤਾਬਕ 2 ਨਵੰਬਰ ਤੱਕ ਪੰਜਾਬ ਵਿਚ ਮੌਸਮ ਸਾਫ਼ ਰਹੇਗਾ।
ਦੱਸਣਯੋਗ ਹੈ ਕਿ ਪੰਜਾਬ ਵਿਚ ਸਰਦੀਆਂ ਦਾ ਮੌਸਮ ਦੀਵਾਲੀ ਤੋਂ ਬਾਅਦ ਅਕਸਰ ਜ਼ੋਰ ਫੜ ਲੈਂਦਾ ਹੈ। ਨਵੰਬਰ ਤੋਂ ਲੈ ਕੇ ਜਨਵਰੀ ਤੱਕ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ ਜਿਸ ਕਾਰਨ ਸੜਕਾਂ ਉੱਤੇ ਵਿਜ਼ੀਬਿਲਟੀ ਵੀ ਘੱਟ ਜਾਂਦੀ ਹੈ ਅਤੇ ਸੜਕ ਹਾਦਸੇ ਵਾਪਰਨ ਦਾ ਹਮੇਸ਼ਾ ਖਦਸ਼ਾ ਬਣਿਆ ਰਹਿੰਦਾ ਹੈ। ਬਹੁਤੀ ਵਾਰ ਧੁੰਦ ਵੱਡੇ ਸੜਕ ਹਾਦਸਿਆਂ ਦਾ ਵੀ ਕਾਰਨ ਬਣ ਜਾਂਦੀ ਹੈ।