Connect with us

Punjab

ਰਾਕੇਸ਼ ਟਿਕੈਤ ‘ਤੇ ਹੋਏ ਹਮਲੇ ਦਾ ਸੱਚ ਆਇਆ ਸਾਹਮਣੇ, ਦੋਸ਼ੀਆਂ ਨੇ ਪੁਲਿਸ ਨੂੰ ਦੱਸਿਆ ਅਸਲ ਕਾਰਨ

Published

on

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਸਿੰਘ ਟਿਕੈਤ ‘ਤੇ ਹਮਲਾ ਕਰਨ ਵਾਲੇ ਤਿੰਨ ਦੋਸ਼ੀਆਂ ਨੇ ਸਿਆਹੀ ਸੁੱਟਣ ਦੇ ਅਸਲ ਕਾਰਨ ਦਾ ਖੁਲਾਸਾ ਕੀਤਾ ਹੈ। ਮੁਲਜ਼ਮਾਂ ਦਾ ਹੁਣ ਦਾਅਵਾ ਹੈ ਕਿ ਉਨ੍ਹਾਂ ਨੇ ਕੰਨੜ ਵਿੱਚ ਨਾ ਬੋਲਣ ਕਾਰਨ ਉਸ ’ਤੇ ਹਮਲਾ ਕੀਤਾ। ਪੁਲਿਸ ਸੂਤਰਾਂ ਨੇ ਵੀਰਵਾਰ ਨੂੰ ਇਹ ਵੀ ਕਿਹਾ ਕਿ ਉਹ ਦੋਸ਼ੀਆਂ ਦੇ ਬਿਆਨਾਂ ਦੀ ਜਾਂਚ ਕਰ ਰਹੇ ਹਨ।ਬੈਂਗਲੁਰੂ ਦੇ ਗਾਂਧੀ ਭਵਨ ‘ਚ ਸੋਮਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਟਿਕੈਤ ‘ਤੇ ਕਾਲੀ ਸਿਆਹੀ ਨਾਲ ਹਮਲਾ ਕੀਤਾ ਗਿਆ। ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ-ਭਾਰਤ ਰਕਸ਼ਾ ਵੇਦੀਕੇ ਦੇ ਪ੍ਰਧਾਨ ਭਾਰਤ ਸ਼ੈਟੀ, ਸ਼ਿਵਕੁਮਾਰ ਅਤੇ ਪ੍ਰਦੀਪ। ਮੁਲਜ਼ਮਾਂ ਨੇ ਹਮਲੇ ਨੂੰ ਅੰਜਾਮ ਦੇਣ ਅਤੇ ਪੁਲਿਸ ਵੱਲੋਂ ਫੜੇ ਜਾਣ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਂ ਲਿਆ ਸੀ।

ਇਸ ਮਾਮਲੇ ਵਿੱਚ ਪੁਲਿਸ ਦੇ ਜਾਂਚ ਅਧਿਕਾਰੀ ਇਸ ਘਟਨਾਕ੍ਰਮ ਨੂੰ ਸੋਚੀ ਸਮਝੀ ਸਾਜ਼ਿਸ਼ ਕਰਾਰ ਦੇ ਰਹੇ ਹਨ। ਪੁਲਿਸ ਸੂਤਰਾਂ ਨੇ ਦੱਸਿਆ ਕਿ ਦੋਸ਼ੀ ਦਾ ਬਿਆਨ ਗੁੰਮਰਾਹਕੁੰਨ ਹੈ ਅਤੇ ਅਗਲੇਰੀ ਜਾਂਚ ਕੀਤੀ ਜਾਵੇਗੀ। ਪੁਲਿਸ ਨੇ ਮੁਲਜ਼ਮਾਂ ਨੂੰ 6 ਦਿਨਾਂ ਦੇ ਰਿਮਾਂਡ ‘ਤੇ ਲਿਆ ਹੈ। ਜਾਂਚ ਵਿੱਚ ਮੁਲਜ਼ਮਾਂ ਦੇ ਪੁਰਾਣੇ ਅਪਰਾਧ ਇਤਿਹਾਸ ਦਾ ਵੀ ਖੁਲਾਸਾ ਹੋਇਆ। ਸ਼ਿਵਕੁਮਾਰ ਨੇ ਸਟੇਜ ‘ਤੇ ਆ ਕੇ ਰਾਕੇਸ਼ ਟਿਕੈਤ ‘ਤੇ ਹਮਲਾ ਕੀਤਾ ਅਤੇ ਬਾਅਦ ‘ਚ ਹੋਰ ਕਿਸਾਨ ਆਗੂਆਂ ‘ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਜਾਂਚ ਵਿੱਚ ਸਾਹਮਣੇ ਆਇਆ ਕਿ ਸ਼ਿਵਕੁਮਾਰ ਇੱਕ ਕਤਲ ਕੇਸ ਵਿੱਚ ਮੁਲਜ਼ਮ ਸੀ ਅਤੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਉਸ ਨੂੰ ਚੰਗੇ ਆਚਰਣ ਲਈ 2015 ਵਿੱਚ ਰਿਹਾਅ ਕੀਤਾ ਗਿਆ ਸੀ। ਆਪਣੀ ਰਿਹਾਈ ਤੋਂ ਬਾਅਦ, ਉਹ ਆਪਣੀ ਭੈਣ ਨਾਲ ਇਕ ਸੰਗਠਨ ਵਿੱਚ ਸਰਗਰਮ ਰਿਹਾ ਅਤੇ ਕਈ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ। ਪੁਲਿਸ ਉਸ ਦੀ ਹੋਰ ਵਾਰਦਾਤਾਂ ਵਿਚ ਸ਼ਮੂਲੀਅਤ ਦੀ ਜਾਂਚ ਕਰ ਰਹੀ ਹੈ।