Punjab
ਪਿਓ-ਪੁੱਤ ਨਾਲ ਵਾਪਰੀ ਅਜਿਹੀ ਅਣਹੋਣੀ, ਇਕੱਠਿਆਂ ਨੇ ਦੁਨੀਆ ਨੂੰ ਕਿਹਾ ਅਲਵਿਦਾ!

ਇਕ ਹੱਸਦੇ-ਖੇਡਦੇ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋਂ ਉਨ੍ਹਾਂ ਦੇ 2 ਪਰਿਵਾਰਿਕ ਮੈਂਬਰਾਂ ਦੀ ਇਕੱਠਿਆਂ ਦੀ ਮੌਤ ਹੋ ਗਈ। ਇਹ ਘਟਨਾ ਮੋਗਾ ਦੀ ਹੈ, ਜਿੱਥੇ ਪਿੰਡ ਬੁੱਘੀਪੁਰਾ ਨੇੜੇ ਬਰਨਾਲਾ ਬਾਈਪਾਸ ਰੋਡ ‘ਤੇ
ਇੱਕ ਸਵਿਫ਼ਟ ਕਾਰ ਅਤੇ ਮੋਟਰਸਾਈਕਲ ਦੀ ਆਪਸ ‘ਚ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਰੂਪ ਵਿੱਚ ਹੋਈ ਕਿ ਮੋਟਰਸਾਈਕਲ ਸਵਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਬੂਟਾ ਸਿੰਘ ਤੇ ਉਸ ਦਾ ਪੁੱਤਰ ਹਰਪ੍ਰੀਤ ਸਿੰਘ ਉਰਫ ਗੋਰਾ ਸਿੰਘ ਦੇ ਨਾਂ ਨਾਲ ਹੋਈ ਹੈ, ਜੋ ਕਿ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਸੂ ਖਰੀਦਣ ਲਈ ਪਿੰਡ ਬੁੱਗੀਪੁਰਾ ਵਿਖੇ ਜਾ ਰਹੇ ਸਨ, ਜਦ ਉਹ ਪਿੰਡ ਬੁੱਗੀਪੁਰਾ ਦੇ ਹਾਈਵੇ ਰੋਡ ਉੱਪਰ ਪਹੁੰਚੇ ਤਾਂ ਉਹਨਾਂ ਨੂੰ ਇੱਕ ਸਵਿਫਟ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਪਿਓ-ਪੁੱਤ ਦੀ ਮੌਕੇ ‘ਤੇ ਮੌਤ ਹੋ ਗਈ।
ਇਸ ਸੰਬੰਧੀ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ, ਜਿਸ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਾਲੇ ਬੂਟਾ ਸਿੰਘ ਅਤੇ ਉਹਨਾਂ ਦੇ ਪੁੱਤਰ ਗੋਰਾ ਸਿੰਘਦਾ ਬੁੱਘੀਪੁਰਾ ਦੇ ਕੋਲ ਐਕਸੀਡੈਂਟ ਹੋ ਗਿਆ ਹੈ ਤੇ ਉਹ ਤੁਰੰਤ ਦੁਰਘਟਨਾ ਵਾਲੇ ਸਥਾਨ ‘ਤੇ ਪਹੁੰਚ ਜਾਣ। ਸੂਚਨਾ ਮਿਲਣ ਤੋਂ ਬਾਅਦ ਪਿੰਡ ਵਾਸੀ ਘਟਨਾ ਸਥਾਨ ‘ਤੇ ਪਹੁੰਚੇ ਜਿਥੇ ਡਾਕਟਰਾਂ ਨੇ ਦੋਵੇਂ ਪਿਓ-ਪੁੱਤ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਹ ਖਬਰ ਸੁਣਦੇ ਹੀ ਉਨ੍ਹਾਂ ਦੇ ਪਰਿਵਾਰ ਦੇ ਪੈਰਾਂ ਥੱਲਿਓ ਜ਼ਮੀਨ ਖਿਸਕ ਗਈ।
ਘਟਨਾ ਦੀ ਜਾਣਕਾਰੀ ਮਿਲਦਿਆਂ ਸਾਰ ਹੀ ਮੌਕੇ ‘ਤੇ ਪੁਲਿਸ ਵੀ ਪਹੁੰਚੀ, ਜਿਨ੍ਹਾਂ ਵੱਲ਼ੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਮੌਕੇ ‘ਤੇ ਪਹੁੰਚੇ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਐਂਬੂਲੈਂਸ ਰਾਹੀ ਦੋਵਾਂ ਦੀਆਂ ਲਾਸ਼ਾਂ ਨੂੰ ਮੋਗਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ।