Connect with us

Punjab

ਵਿਜੀਲੈਂਸ ਬਿਊਰੋ ਨੇ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Published

on

PUNJAB : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਐੱਸ.ਐੱਚ.ਓ. ਐਨ.ਆਰ.ਆਈ ਲੁਧਿਆਣਾ ਪੁਲਿਸ ਸਟੇਸ਼ਨ ਦੇ ਰੀਡਰ ਵਜੋਂ ਤਾਇਨਾਤ ਹੌਲਦਾਰ ਬਲਰਾਜ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ, ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ ਸ਼ਿਕਾਇਤ ‘ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਾਇਆ ਹੈ ਕਿ ਉਸ ਦੀ ਪਤਨੀ ਦੇ ਨਾਂ ਪਿੰਡ ਉਧੋਵਾਲ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ 20 ਕਨਾਲ ਜ਼ਮੀਨ ਹੈ, ਜਿਸ ‘ਤੇ ਦੋ ਵਿਅਕਤੀਆਂ ਨੇ ਜ਼ਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਜ਼ਮੀਨ ‘ਤੇ ਕਬਜ਼ਾ ਕਰ ਲਿਆ। ਪੋਪਲਰ ਦੇ ਦਰੱਖਤ ਵੀ ਚੋਰੀ ਹੋ ਗਏ।

ਸ਼ਿਕਾਇਤਕਰਤਾ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜੋ ਕਿ ਐਸ.ਐਚ.ਓ ਐਨ.ਆਰ.ਆਈਜ਼ ਸੈੱਲ, ਲੁਧਿਆਣਾ ਕੋਲ ਪਈ ਹੈ। ਪੀੜਤ ਨੇ ਅੱਗੇ ਦੱਸਿਆ ਕਿ ਪੁਲਸ ਨੇ ਅਜੇ ਤੱਕ ਉਸ ਦੀ ਸ਼ਿਕਾਇਤ ‘ਤੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਐੱਸ.ਐੱਚ.ਓ. ਐਨਆਰਆਈ ਥਾਣੇ ਦੇ ਰੀਡਰ ਬਲਰਾਜ ਸਿੰਘ ਨੇ ਇਸ ਮਾਮਲੇ ’ਤੇ ਕਾਰਵਾਈ ਕਰਨ ਬਦਲੇ 1 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਸ਼ੀ ਨੇ ਉਸਨੂੰ 20 ਹਜ਼ਾਰ ਰੁਪਏ ਐਡਵਾਂਸ ਅਤੇ 80 ਹਜ਼ਾਰ ਰੁਪਏ ਅਗਲੇ ਹਫ਼ਤੇ ਤੱਕ ਰਿਸ਼ਵਤ ਵਜੋਂ ਦੇਣ ਲਈ ਕਿਹਾ ਹੈ।