Connect with us

Punjab

ਵਿਜੀਲੈਂਸ ਬਿਊਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਸਰਕਾਰੀ ਐਂਬੂਲੈਂਸ ਡਰਾਈਵਰ ਦਬੋਚਿਆ..

Published

on

Chandigarh 4august 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਵਲ ਹਸਪਤਾਲ, ਗੁਰਦਾਸਪੁਰ ਦੀ ਸਰਕਾਰੀ ਐਂਬੂਲੈਂਸ ਦੇ ਡਰਾਈਵਰ ਜਸਪਾਲ ਸਿੰਘ ਉਰਫ਼ ਲੱਕੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ । ਮੁਲਜ਼ਮ ਨੂੰ ਪ੍ਰਾਈਵੇਟ ਐਂਬੂਲੈਂਸ ਦੇ ਡਰਾਈਵਰ ਰਾਜੇਸ਼ ਕੁਮਾਰ ਦੀ ਸ਼ਿਕਾਇਤ ’ਤੇ ਦਬੋਚਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜੇਸ਼ ਕੁਮਾਰ ਵਾਸੀ ਗੁਰਦਾਸਪੁਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਰਕਾਰੀ ਐਂਬੂਲੈਂਸ ਡਰਾਈਵਰ ਜਸਪਾਲ ਸਿੰਘ ਪ੍ਰਾਈਵੇਟ ਐਂਬੂਲੈਂਸ ਡਰਾਈਵਰਾਂ ਵੱਲੋਂ ਮਰੀਜ਼ਾਂ ਨੂੰ ਦੂਜੇ ਸ਼ਹਿਰਾਂ ਵਿੱਚ ਲਿਜਾਣ ਲਈ ਵਸੂਲੇ ਜਾਂਦੇ ਕਿਰਾਏ ਵਿੱਚੋਂ ਹਿੱਸੇ ਦੀ ਮੰਗ ਕਰਦਾ ਸੀ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੇ ਗੁਰਦਾਸਪੁਰ ਯੂਨਿਟ ਨੇ ਟਰੈਪ ਲਗਾ ਕੇ ਮੁਲਜ਼ਮ ਡਰਾਈਵਰ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਡਰਾਈਵਰ ਜਸਪਾਲ ਸਿੰਘ ਦੇ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰ. 25 ਮਿਤੀ 03-08-2023 ਦਰਜ ਕੀਤੀ ਗਈ ਹੈ।