Punjab
ਭਰਤਇੰਦਰ ਚਾਹਲ ਦੇ ਘਰ ਪਹੁੰਚੀ ਵਿਜੀਲੈਂਸ ਦੀ ਟੀਮ

ਪਟਿਆਲਾ 27 ਸਤੰਬਰ 2023 : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਭਰਤ ਇੰਦਰ ਚਾਹਲ ਦੇ ਘਰ ਵਿਜੀਲੈਂਸ ਦੀ ਟੀਮ ਪਹੁੰਚੀ ਹੈ| ਓਥੇ ਹੀ ਦੱਸਿਆ ਅਜੇ ਰਿਹਾ ਹੀ ਕਿ ਟੀਮ ਵਲੋਂ ਕਰੀਬ ਅੱਧਾ ਘੰਟਾ ਦਰਵਾਜ਼ਾ ਖੜਕਾਇਆ ਗਿਆ ਪਰ ਦਰਵਾਜ਼ਾ ਖੜਕਾਉਣ ਤੋਂ ਬਾਅਦ ਵੀ ਕੋਈ ਬਾਹਰ ਨਹੀਂ ਆਇਆ ਤੇ ਨਾ ਦਰਵਾਜ਼ਾ ਖੋਲ੍ਹਿਆ ਗਿਆ| ਜਿਸ ਤੋਂ ਬਾਅਦ ਵਿਜੀਲੈਂਸ ਟੀਮ ਪਰਤ ਗਈ। ਵਿਜੀਲੈਂਸ ਟੀਮ ‘ਚ 2 ਔਰਤਾਂ ਸਮੇਤ ਸੱਤ ਮੈਬਰ ਸ਼ਾਮਲ ਸਨ। ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਕੇਸ ਦਰਜ ਕੀਤਾ ਹੈ। ਵਿਜੀਲੈਂਸ ਵਲੋਂ ਚਾਹਲ ਦੀ ਗ੍ਰਿਫ਼ਤਾਰੀ ਲਈ ਉਸਦੀ ਭਾਲ ਕੀਤੀ ਜਾ ਰਹੀ ਹੈ।