Punjab
ਪੁਰਾਤਨ ਰਵਾਇਤ ਨਾਲ ਸ਼ੁਰੂ ਹੋਇਆ ਮੁਹੱਲਾ, ਅੱਧੀ ਰਾਤ ਨੂੰ ਢੋਲ ਦੀ ਗੂੰਜ ਨਾਲ ਗੂੰਜਿਆ ਆਨੰਦਗੜ੍ਹ ਸਾਹਿਬ ਦਾ ਕਿਲਾ
ਹੋਲਾ ਮੁਹੱਲਾ ਇਸ ਵਾਰ 3 ਤੋਂ 8 ਮਾਰਚ ਤੱਕ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਹੋਲਾ ਮੁਹੱਲਾ ਢੋਲ ਅਤੇ ਤਾੜੀਆਂ ਦੀ ਗੂੰਜ ਨਾਲ ਵੀਰਵਾਰ ਰਾਤ 12 ਵਜੇ ਸ੍ਰੀ ਅਨੰਦਪੁਰ ਸਾਹਿਬ ਦੇ ਕਿਲ੍ਹਾ ਆਨੰਦਗੜ੍ਹ ਸਾਹਿਬ ਤੋਂ ਸ਼ੁਰੂ ਹੋਇਆ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਸੰਗਤਾਂ ਹਾਜ਼ਰ ਸਨ। ਕਿਲਾ ਆਨੰਦਗੜ੍ਹ ਸਾਹਿਬ ਵਿਖੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਉਪਰੰਤ ਰਾਤ ਨੂੰ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਗੁਰੂ ਘਰ ਦੇ ਕੀਰਤਨੀਆਂ ਅਤੇ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ |