Punjab
ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰਾਂ ਨੇ ਪੰਜਾਬ ਸਰਕਾਰ ਪ੍ਰਤੀ ਰੋਸ ਵਜੋਂ ਪੰਜਾਬ ਸਰਕਾਰ ਦਾ ਅਰਥੀ ਫੂਕ ਪ੍ਰਦਰਸ਼ਨ ਕੀਤਾ
ਜਨ ਸਪਲਾਈ ਸੈਨੀਟੇਸ਼ਨ ਕੰਟ੍ਰੈਕਟ ਵਰਕਰਾਂ ਵਲੋਂ ਅੱਜ ਬਟਾਲਾ ਵਿਖੇ ਰੋਸ ਵਜੋਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਅਤੇ ਸਰਕਾਰ ਖਿਲਾਫ ਜੰਮਕੇ ਨਾਅਰੇਬਾਜ਼ੀ ਕੀਤੀ ਇਸ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਸੱਤਾ ਚ ਆਉਣ ਤੋਂ ਪਹਿਲ ਐਲਾਨ ਕੀਤਾ ਗਈ ਸੀ ਕਿ ਕੱਚੇ ਮੁਲਜਮਾਂ ਨੂੰ ਪੱਕੇ ਕੀਤਾ ਜਾਵੇਗਾ ਲੇਕਿਨ ਹੁਣ ਸਰਕਾਰ ਚ ਆਉਣ ਤੋਂ ਬਾਅਦ ਉਹਨਾਂ ਦੀਆ ਆਪਣੀ ਇਸ ਮੰਗ ਅਤੇ ਹੋਰਨਾਂ ਮੰਗਾ ਲਈ ਸਰਕਾਰ ਦੇ ਅਧਿਕਾਰੀਆਂ ਅਤੇ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿਪਾ ਨਾਲ ਵੀ ਮੀਟਿੰਗ ਚ ਕੋਈ ਹੱਲ ਨਹੀਂ ਨਿਕਲਿਆ ਹੈ ਜਿਸ ਦੇ ਚਲਦੇ ਉਹਨਾਂ ਵਲੋਂ ਅੱਜ ਪੰਜਾਬ ਭਰ ਚ ਰੋਸ ਪ੍ਰਦਰਸ਼ਨ ਕਰ ਪੁਤਲੇ ਫੂਕੇ ਗਏ ਹਨ ਅਤੇ ਹੁਣ 30 ਅਗੱਸਤ ਨੂੰ ਉਹਨਾਂ ਵਲੋਂ ਆਪਣੀਆਂ ਮੰਗਾ ਨੂੰ ਲੈਕੇ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿਪਾ ਦੇ ਘਰ ਹੋਸ਼ਿਆਰਪੁਰ ਚ ਆਪਣੇ ਪਰਿਵਾਰਾਂ ਸਮੇਤ ਘੇਰਾਓ ਕੀਤਾ ਜਾਵੇਗਾ ਅਤੇ ਉਹਨਾਂ ਕਿਹਾ ਕਿ ਉਹਨਾਂ ਵਲੋਂ ਆਪਣਾ ਸੰਗਰਸ਼ ਜਾਰੀ ਰਹੇਗਾ |
