Connect with us

punjab

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਵਰਤੇ ਗਏ ਹਥਿਆਰ ਪਾਕਿਸਤਾਨੀ ਨੌਜਵਾਨ ਵੱਲੋਂ ਕੀਤੇ ਗਏ ਸਪਲਾਈ

Published

on

Chandigarh 17 july 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਹੁਣ ਇਕ ਨਵਾਂ ਮੋੜ ਆਇਆ ਹੈ, ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਵਰਤੇ ਗਏ ਹਥਿਆਰ ਇੱਕ ਪਾਕਿਸਤਾਨੀ ਨੌਜਵਾਨ ਵੱਲੋਂ ਸਪਲਾਈ ਕੀਤੇ ਗਏ ਸਨ,ਇਹ ਜਾਣਕਾਰੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਮੁਤਾਬਕ ਦੱਸੀ ਜਾ ਰਹੀ ਹੈ,ਜੋ ਪਾਕਿਸਤਾਨੀ ਨੌਜਵਾਨ ਵੱਲੋਂ ਸਪਲਾਈ ਕੀਤੀ ਗਈ ਸੀ ਉਹ ਇਸ ਸਮੇਂ ਦੁਬਈ ਵਿੱਚ ਰਹਿੰਦਾ ਹੈ।

ਓਥੇ ਹੀ ਜਾਣਕਾਰੀ ਮੁਤਾਬਿਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਪਛਾਣ ਹੋ ਚੁੱਕੀ ਹੈ ਜੋ ਕਿ ਹਾਮਿਦ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਦੱਸਿਆ ਜਾ ਰਿਹਾ ਹੈ ਕਿ ਇਸ ਕਤਲ ਕਾਂਡ ਮਾਮਲੇ ‘ਚ ਪਹਿਲੀ ਵਾਰ ਪਾਕਿਸਤਾਨੀ ਨਾਗਰਿਕ ਦੀ ਸਿੱਧੀ ਭੂਮਿਕਾ ਸਾਹਮਣੇ ਆਈ ਹੈ।

ਸਿੱਧੂ ਮੂਸੇਵਾਲਾ ਦਾ ਕਤਲ ਪਿਛਲੇ ਸਾਲ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਛੇ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਰ ਦਿੱਤਾ ਸੀ। ਉੱਥੇ ਹੀ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ।