Connect with us

Punjab

ਮੌਸਮ ਨੂੰ ਲੈ ਕੇ ਹੋਇਆ ਅਲਰਟ ਜਾਰੀ, ਦੋ ਦਿਨ ਪਵੇਗਾ ਭਾਰੀ ਮੀਂਹ

Published

on

PUNJAB WEATHER : ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ,ਮੁਤਾਬਕ 11 ਜ਼ਿਲ੍ਹਿਆਂ ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਮੋਗਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਐੱਸ. ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ 50 ਫੀਸਦੀ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ।

ਸੂਬੇ ‘ਚ ਤਾਪਮਾਨ 1.7 ਡਿਗਰੀ ਘੱਟ ਹੋਣ ਦੇ ਬਾਵਜੂਦ ਵੀ ਔਸਤ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੈ। ਬਠਿੰਡਾ ਜ਼ਿਲ੍ਹੇ ਦਾ ਵੱਧ ਤੋਂ ਵੱਧ ਤਾਪਮਾਨ 39.2 ਡਿਗਰੀ ਅਤੇ ਫਤਿਹਗੜ੍ਹ ਸਾਹਿਬ ਦਾ ਵੱਧ ਤੋਂ ਵੱਧ ਤਾਪਮਾਨ 32.9 ਡਿਗਰੀ ਦਰਜ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ ‘ਚ ਇਸ ਵਾਰ ਮਾਨਸੂਨ ਹੌਲੀ-ਹੌਲੀ ਚੱਲ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਕਾਰਨ ਲੋਕ ਬਿਮਾਰ ਹੋ ਰਹੇ ਹਨ। ਮੌਸਮ ਵਿਭਾਗ ਨੇ ਸੂਬੇ ਵਿੱਚ 28-29 ਜੁਲਾਈ ਨੂੰ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜਦਕਿ 30 ਅਤੇ 31 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਵਾਰ ਜੁਲਾਈ ਮਹੀਨੇ ਵਿੱਚ ਆਮ ਨਾਲੋਂ 43 ਫੀਸਦੀ ਘੱਟ ਮੀਂਹ ਪਿਆ ਹੈ।