National
ਮੌਸਮ ਨੇ ਅੱਜ ਮੁੜ ਤੋਂ ਫਿਰ ਬਦਲਿਆ ਮਿਜ਼ਾਜ, ਦਿੱਲੀ-NCR ਸਣੇ ਇਨ੍ਹਾਂ 5 ਸੂਬਿਆਂ ‘ਚ ਬਾਰਿਸ਼ ਦੀ ਸੰਭਾਵਨਾ

ਪੱਛਮੀ ਗੜਬੜ ਦਾ ਪ੍ਰਭਾਵ ਉੱਤਰ-ਪੱਛਮੀ ਭਾਰਤ ‘ਤੇ ਕਾਇਮ ਹੈ, ਜਿਸ ਕਾਰਨ ਬੁੱਧਵਾਰ ਸ਼ਾਮ ਨੂੰ ਰਾਸ਼ਟਰੀ ਰਾਜਧਾਨੀ ‘ਚ ਗਰਜ਼-ਤੂਫਾਨ ਦੇ ਨਾਲ ਹਲਕੀ ਬਾਰਿਸ਼ ਹੋਈ। ਮੌਸਮ ਵਿਭਾਗ (IMD) ਦੇ ਅਨੁਸਾਰ, ਅਗਲੇ ਤਿੰਨ ਤੋਂ ਚਾਰ ਦਿਨਾਂ ਦੌਰਾਨ ਰਾਜਧਾਨੀ ਵਿੱਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਅਗਲੇ ਤਿੰਨ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਦਾ ਅਨੁਮਾਨ ਹੈ। ਬੁੱਧਵਾਰ ਨੂੰ ਦਿੱਲੀ ‘ਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਚੱਲੀ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਪਹਿਲਾਂ ਤਾਜ਼ਾ ਪੱਛਮੀ ਗੜਬੜ ਦੇ ਪ੍ਰਭਾਵ ਹੇਠ ਬੁੱਧਵਾਰ ਰਾਤ ਤੋਂ ਮੀਂਹ ਅਤੇ ਬੱਦਲਵਾਈ ਦੀ ਭਵਿੱਖਬਾਣੀ ਕੀਤੀ ਸੀ। ਤੁਹਾਨੂੰ ਦੱਸ ਦੇਈਏ ਕਿ ਉੱਤਰ-ਪੱਛਮੀ ਭਾਰਤ ਵਿੱਚ ਪੱਛਮੀ ਗੜਬੜੀ ਕਾਰਨ ਪਿਛਲੇ ਹਫ਼ਤੇ ਰਾਸ਼ਟਰੀ ਰਾਜਧਾਨੀ ਸਮੇਤ ਖੇਤਰ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਗੜੇਮਾਰੀ ਹੋਈ ਸੀ।
ਇਨ੍ਹਾਂ ਰਾਜਾਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 30 ਮਾਰਚ ਤੋਂ 1 ਅਪ੍ਰੈਲ ਤੱਕ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਉੱਤਰ ਪ੍ਰਦੇਸ਼ ਅਤੇ ਉੱਤਰੀ-ਪੂਰਬੀ ਰਾਜਸਥਾਨ ‘ਚ ਭਾਰੀ ਮੀਂਹ ਅਤੇ ਤੂਫਾਨ ਆਉਣਗੇ। ਪੱਛਮੀ ਭਾਰਤ ਆਉਣ ਦੀ ਸੰਭਾਵਨਾ ਹੈ।