Punjab
ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

27 ਦਸੰਬਰ 2023: ਮੌਸਮ ਵਿਭਾਗ ਨੇ ਚੇਤਾਵਨੀ ਸਾਂਝੀ ਕੀਤੀ ਹੀ| ਕਿ ਪੰਜਾਬ ‘ਚ ਅਗਲੇ 4 ਦਿਨਾਂ ਤੱਕ ਰੈੱਡ ਅਲਰਟ ਜਾਰੀ ਕੀਤਾ ਹੈ| ਓਥੇ ਹੀ ਮੌਸਮ ਖਰਾਬ ਹੋਣ ਕਾਰਨ ਮਰੀਜ਼ਾਂ ਦੀ ਗਿਣਤੀ ਵਧਦੀ ਅਜੇ ਰਹੀ ਹੀ| ਡਾਕਟਰਾਂ ਅਤੇ ਮੌਸਮ ਵਿਭਾਗ ਨੇ ਲੋਕਾਂ ਨੂੰ ਅਲਰਟ ਕੀਤਾ ਹੈ ਕਿ ਪੰਜਾਬ ‘ਚ ਦੋ ਦਿਨਾਂ ਤੋਂ ਲਗਾਤਾਰ ਸੰਘਣੀ ਧੁੰਦ ਪੈ ਰਹੀ ਹੈ। ਧੂੰਏਂ ਕਾਰਨ ਹਾਦਸੇ ਵੀ ਵੱਧ ਰਹੇ ਹਨ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।ਮੌਸਮ ਵਿਭਾਗ ਮੁਤਾਬਕ 26 ਅਤੇ 29 ਦਸੰਬਰ ਤੱਕ ਸੰਘਣੀ ਧੁੰਦ ਛਾਈ ਰਹੇਗੀ। ਇਸ ਦੇ ਨਾਲ ਹੀ 30 ਅਤੇ 31 ਦਸੰਬਰ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ ਘੱਟੋ-ਘੱਟ ਤਾਪਮਾਨ ‘ਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ 7.1 ਡਿਗਰੀ ‘ਤੇ ਪੰਜਾਬ ‘ਚ ਸਭ ਤੋਂ ਠੰਡਾ ਰਿਹਾ। ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇੱਕ ਤੋਂ ਦੋ ਡਿਗਰੀ ਘੱਟ ਸੀ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।