Punjab
ਮੌਸਮ ਵਿਭਾਗ ਨੇ ਪੰਜਾਬ ਸਣੇ ਕਈ ਸੂਬਿਆਂ ‘ਚ ਕੀਤਾ ਅਲਰਟ ਜਾਰੀ..

ਚੰਡੀਗੜ੍ਹ16ਸਤੰਬਰ 2023 : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਰਿਹਾ ਹੈ, ਉੱਥੇ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਵੀ ਸੂਬੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ‘ਚ ਬੀਤੇ ਦਿਨ ਯਾਨੀ 15 ਸਤੰਬਰ ਨੂੰ ਕਈ ਜ਼ਿਲਿਆਂ ‘ਚ ਭਾਰੀ ਬਾਰਿਸ਼ ਹੋਈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।
ਮੌਸਮ ਵਿਭਾਗ ਨੇ ਪੰਜਾਬ ਸਣੇ ਦਿੱਲੀ, ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਜੰਮੂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਅੰਮ੍ਰਿਤਸਰ ਅਤੇ ਲੁਧਿਆਣਾ ‘ਚ ਭਾਰੀ ਮੀਂਹ ਪਿਆ, ਜਦਕਿ ਫਗਵਾੜਾ ਅਤੇ ਮੋਹਾਲੀ ‘ਚ ਘੱਟ ਬਾਰਿਸ਼ ਦੇਖਣ ਨੂੰ ਮਿਲੀ। ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਬਾਰਿਸ਼ ਤੋਂ ਬਾਅਦ ਮੌਸਮ ‘ਚ ਬਦਲਾਅ ਆਵੇਗਾ ਅਤੇ ਰਾਤਾਂ ਠੰਡੀਆਂ ਹੋ ਜਾਣਗੀਆਂ ਜਦਕਿ ਦਿਨ ਦਾ ਤਾਪਮਾਨ ਵੀ ਘੱਟ ਜਾਵੇਗਾ।