Punjab
ਪੰਜਾਬ ‘ਚ ਬਦਲਿਆ ਮੌਸਮ, ਜਾਣੋ ਅੱਗੇ ਕਿਵੇਂ ਦਾ ਰਹੇਗਾ ਮੌਸਮ!

ਜਲੰਧਰ 17ਸਤੰਬਰ 2023 : ਪੰਜਾਬ, ਹਰਿਆਣਾ ਅਤੇ ਹਿਮਾਚਲ ਸਮੇਤ ਦੇਸ਼ ਦੇ ਕਈ ਸੂਬਿਆਂ ‘ਚ ਇਕ ਵਾਰ ਫਿਰ ਤੋਂ ਬਾਰਿਸ਼ ਦੀਆਂ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਜਲੰਧਰ ‘ਚ ਐਤਵਾਰ ਸਵੇਰੇ ਤੇਜ਼ ਮੀਂਹ ਪਿਆ, ਜਿਸ ਕਾਰਨ ਸ਼ਹਿਰ ਦੀਆਂ ਸੜਕਾਂ ਪਾਣੀ ‘ਚ ਡੁੱਬ ਗਈਆਂ। ਕਰੀਬ ਡੇਢ ਘੰਟੇ ਤੱਕ ਪਏ ਭਾਰੀ ਮੀਂਹ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸਵੇਰੇ 9 ਵਜੇ ਮਹਾਂਨਗਰ ਨੂੰ ਕਾਲੇ ਬੱਦਲਾਂ ਨੇ ਢੱਕ ਲਿਆ, ਜਿਸ ਤੋਂ ਬਾਅਦ ਭਾਰੀ ਮੀਂਹ ਕਾਰਨ ਮੌਸਮ ਸੁਹਾਵਣਾ ਹੋ ਗਿਆ। ਇਸ ਤੋਂ ਇਲਾਵਾ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਭਾਰੀ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਚੰਡੀਗੜ੍ਹ ਮੌਸਮ ਵਿਭਾਗ ਨੇ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਤਾਪਮਾਨ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਦੱਸ ਦੇਈਏ ਕਿ ਪੰਜਾਬ ਦੇ ਲੋਕ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਕਹਿਰ ਦੀ ਗਰਮੀ ਤੋਂ ਪ੍ਰੇਸ਼ਾਨ ਹਨ। ਮੌਸਮ ਵਿਭਾਗ ਨੇ ਮਾਨਸਾ, ਸੰਗਰੂਰ, ਪਟਿਆਲਾ, ਸ੍ਰੀ ਫਤਿਹਗੜ੍ਹ ਸਾਹਿਬ, ਬਰਨਾਲਾ, ਲੁਧਿਆਣਾ, ਰੂਪਨਗਰ, ਨਵਾਂਸ਼ਹਿਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।