Punjab
ਮੌਸਮ ਨੇ ਬਦਲਿਆ ਮਿਜਾਜ਼, ਜਾਣੋ ਅਗਲੇ 24 ਘੰਟਿਆਂ ‘ਚ ਕਿਵੇਂ ਦਾ ਰਹੇਗਾ ਹਾਲ

ਲੁਧਿਆਣਾ 26 ਅਕਤੂਬਰ 2023 : ਪਿਛਲੇ ਦਿਨੀਂ ਹੋਈ ਬਾਰਿਸ਼ ਕਾਰਨ ਪੰਜਾਬ ਦੇ ਮੌਸਮ ਵਿੱਚ ਠੰਡ ਦਾ ਅਹਿਸਾਸ ਹੋਣ ਲੱਗ ਗਿਆ ਹੈ। ਪੀਏਯੂ ਆਰਬੋਰਜ਼ਰਵੇਟਰੀ ਲੁਧਿਆਣਾ ਅਨੁਸਾਰ ਆਉਣ ਵਾਲੇ 24 ਘੰਟਿਆਂ ਦੌਰਾਨ ਜ਼ਿਲ੍ਹਾ ਲੁਧਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਜਾਣਕਾਰੀ ਦਿੰਦਿਆਂ ਮੌਸਮ ਮਾਹਿਰ ਪਵਨੀਤ ਕੌਰ ਨੇ ਦੱਸਿਆ ਕਿ ਜੇਕਰ ਵਾਯੂਮੰਡਲ ਦੇ ਹਾਲਾਤਾਂ ‘ਤੇ ਨਜ਼ਰ ਮਾਰੀਏ ਤਾਂ ਪਤਾ ਲੱਗਦਾ ਹੈ ਕਿ ਪਿਛਲੇ ਦਿਨੀਂ ਪੰਜਾਬ ‘ਚ ਡਬਲਯੂ.ਡੀ. ਸਿਸਟਮ ਦਾ ਅਸਰ ਦੇਖਣ ਨੂੰ ਮਿਲਿਆ, ਜਿਸ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ ਘੱਟ ਰਿਹਾ ਹੈ, ਜਦਕਿ ਰਾਤ ਦਾ ਤਾਪਮਾਨ ਆਮ ਨਾਲੋਂ ਥੋੜ੍ਹਾ ਵੱਧ ਹੈ।
ਪਰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦਾ ਮੌਸਮ ਖੁਸ਼ਕ ਅਤੇ ਸਾਫ਼ ਰਹਿਣ ਦੀ ਸੰਭਾਵਨਾ ਹੈ। ਜਿਸ ਕਾਰਨ ਕਿਸਾਨ ਝੋਨੇ ਅਤੇ ਹੋਰ ਫਸਲਾਂ ਦੀ ਕਟਾਈ ਵਰਗੇ ਕੰਮ ਕਰ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਨੂੰ ਘੱਟੋ-ਘੱਟ ਤਾਪਮਾਨ 15.4 ਡਿਗਰੀ ਸੈਲਸੀਅਸ, ਵੱਧ ਤੋਂ ਵੱਧ ਤਾਪਮਾਨ 30.4 ਡਿਗਰੀ ਸੈਲਸੀਅਸ, ਸਵੇਰੇ ਹਵਾ ‘ਚ ਨਮੀ 92 ਫੀਸਦੀ ਅਤੇ ਸ਼ਾਮ ਨੂੰ 34 ਫੀਸਦੀ ਸੀ। ਦਿਨ ਦੀ ਲੰਬਾਈ 11 ਘੰਟੇ 9 ਮਿੰਟ ਸੀ।