Connect with us

Punjab

ਅਚਾਨਕ ਮੌਸਮ ਨੇ ਲਈ ਕਰਵਟ, ਮੌਸਮ ਵਿਗਿਆਨੀਆਂ ਵੱਲੋਂ ਵੱਡੀ ਅਪਡੇਟ

Published

on

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਉੱਤਰੀ ਭਾਰਤ ਦੇ ਕਈ ਸੂਬਿਆਂ ਦਾ ਮੌਸਮ ਇਕਦਮ ਬਦਲ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸੰਘਣੇ ਬੱਦਲ ਛਾਏ ਹੋਏ ਹਨ ਅਤੇ ਬਾਰਸ਼ ਹੋ ਸਕਦੀ ਹੈ।ਹੁਣ ਮੌਸਮ ਵਿਭਾਗ ਵਲੋਂ ਸੂਬੇ ‘ਚ ਅਗਲੇ ਕੁੱਝ ਘੰਟਿਆਂ ਦੌਰਾਨ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਬੀਤੀ ਸ਼ਾਮ ਵੀ ਪੰਜਾਬ ਦੇ ਕੁੱਝ ਇਲਾਕਿਆਂ ‘ਚ ਮੀਂਹ ਪਿਆ ਸੀ ਅਤੇ ਮੀਂਹ ਪੈਣ ਮਗਰੋਂ ਠੰਡੀਆਂ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਸਨ। ਅੱਜ ਵੀ ਬਹੁਤ ਇਲਾਕਿਆਂ ‘ਚ ਕਾਲੇ ਬੱਦਲ ਛਾਏ ਹੋਏ ਹਨ ਅਤੇ ਮੀਂਹ ਪੈਣ ਦੀ ਸੰਭਾਵਨਾ ਵਿਭਾਗ ਵਲੋਂ ਜਤਾਈ ਗਈ ਹੈ।

ਮੌਸਮ ਵਿਗਿਆਨੀਆਂ ਨੇ 7 ਤੇ 8 ਜਨਵਰੀ ਨੂੰ ਸੂਬੇ ਵਿੱਚ ਸੰਘਣੀ ਧੁੰਦ ਪੈਣ ਤੇ ਸੀਤ ਲਹਿਰ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦੋ ਦਿਨਾਂ ਲਈ ਔਰੈਂਜ ਅਲਰਟ ਵੀ ਜਾਰੀ ਕਰ ਦਿੱਤਾ ਹੈ। ਇਸ ਦੌਰਾਨ ਬਾਰਸ਼ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਨਵੀਂ ਪੱਛਮੀ ਗੜਬੜੀ ਤਹਿਤ ਆਉਣ ਵਾਲੇ ਦਿਨਾਂ ‘ਚ ਠੰਡ ਹੋਰ ਵੀ ਸਖ਼ਤ ਹੋਣ ਵਾਲੀ ਹੈ। ਇਸ ਵੇਲੇ ਪੰਜਾਬ ‘ਚ ਸੀਤ ਲਹਿਰ ਜਾਰੀ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਠੰਡ ਹੋਰ ਵੀ ਸਖ਼ਤ ਹੋਣ ਵਾਲੀ ਹੈ। ਇਕ ਹੋਰ ਪੱਛਮੀ ਗੜਬੜ ਪੱਛਮੀ ਹਿਮਾਲਿਆ ਵੱਲ ਵਧ ਰਹੀ ਹੈ। ਇਹ ਮੌਸਮ ਪ੍ਰਣਾਲੀ (ਵੈਸਟਰਨ ਡਿਸਟਰਬੈਂਸ) ਉੱਤਰੀ ਰਾਜਸਥਾਨ ਅਤੇ ਨਾਲ ਲੱਗਦੇ ਪੰਜਾਬ ਅਤੇ ਹਰਿਆਣਾ ਉੱਤੇ ਚੱਕਰਵਾਤੀ ਸਰਕੂਲੇਸ਼ਨ ਨੂੰ ਸਰਗਰਮ ਕਰੇਗੀ। ਇਸ ਕਾਰਨ ਉੱਤਰੀ ਰਾਜਸਥਾਨ ਵਿੱਚ ਸਭ ਤੋਂ ਪਹਿਲਾਂ ਮੀਂਹ ਅਤੇ ਹਨੇਰੀ ਦੀਆਂ ਗਤੀਵਿਧੀਆਂ ਸ਼ੁਰੂ ਹੋ ਜਾਣਗੀਆਂ। ਹੌਲੀ-ਹੌਲੀ ਇਹ ਗਤੀਵਿਧੀਆਂ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਦਿੱਲੀ ਐਨਸੀਆਰ ਦੇ ਕਈ ਹਿੱਸਿਆਂ ਵਿੱਚ ਫੈਲ ਜਾਣਗੀਆਂ।

ਦੱਸਣਯੋਗ ਹੈ ਕਿ ਉੱਤਰੀ ਭਾਰਤ ਦੇ ਰਾਜਾਂ ‘ਚ ਸੀਤ ਲਹਿਰ ਕਾਰਨ ਸਮੁੱਚਾ ਜਨਜੀਵਨ ਪ੍ਰਭਾਵਿਤ ਹੋਇਆ ਹੈ। ਪੰਜਾਬ ਅਤੇ ਪੂਰਾ ਉੱਤਰੀ ਭਾਰਤ ਧੁੰਦ, ਸੀਤ ਲਹਿਰ ਅਤੇ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹੈ। ਇਸ ਦੌਰਾਨ ਸੋਮਵਾਰ ਨੂੰ ਦਿੱਲੀ ਐਨਸੀਆਰ ਵਿੱਚ ਹਲਕੀ ਬਾਰਿਸ਼ ਨੇ ਮੌਸਮ ਬਦਲ ਦਿੱਤਾ। ਧੁੰਦ ਤੋਂ ਲੋਕਾਂ ਨੂੰ ਰਾਹਤ ਤਾਂ ਮਿਲੀ ਪਰ ਠੰਢ ਕਾਰਨ ਹਾਲਤ ਬਦ ਤੋਂ ਬਦਤਰ ਹੋ ਗਈ। ਮੌਸਮ ਵਿਭਾਗ ਨੇ ਦੱਸਿਆ ਕਿ ਮੀਂਹ ਕਾਰਨ ਦਿੱਲੀ-ਐਨ.ਸੀ.ਆਰ ਵਿੱਚ ਘੱਟੋ-ਘੱਟ ਤਾਪਮਾਨ 9.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਹਫਤੇ ਦੇ ਅੰਤ ‘ਚ ਦਿੱਲੀ ‘ਚ ਫਿਰ ਤੋਂ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।