Punjab
ਪੰਜਾਬ ‘ਚ ਕੱਲ੍ਹ ਤੋਂ ਖਰਾਬ ਹੋਏਗਾ, ਮੌਸਮ,3 ਦਿਨ ਮੀਂਹ ਪੈਣ ਦੀ ਸੰਭਾਵਨਾ
ਪੰਜਾਬ ‘ਚ ਠੰਡ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਸ ਦੌਰਾਨ ਹੁਣ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਤੱਕ ਮੀਂਹ ਦਾ ਅਲਰਟ ਵੀ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਹਿਮਾਚਲ ਨਾਲ ਲੱਗਦੇ ਰਾਜਾਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਮੰਗਲਵਾਰ ਨੂੰ ਪੂਰੇ ਪੰਜਾਬ ‘ਚ 50 ਫੀਸਦੀ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਮੌਸਮ ਵਿਭਾਗ ਵੱਲੋਂ ਐਤਵਾਰ ਸਵੇਰੇ ਜਾਰੀ ਕੀਤੇ ਗਏ ਘੱਟੋ-ਘੱਟ ਤਾਪਮਾਨ ਮੁਤਾਬਕ ਪੰਜਾਬ ਤੇ ਹਰਿਆਣਾ ‘ਚ ਅੰਮ੍ਰਿਤਸਰ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 3 ਡਿਗਰੀ ਦਰਜ ਕੀਤਾ ਗਿਆ। ਜਦਕਿ ਮੋਗਾ 3.5 ਡਿਗਰੀ ਅਤੇ ਰੋਪੜ 3.7 ਡਿਗਰੀ ਨਾਲ ਸਭ ਤੋਂ ਠੰਢਾ ਰਿਹਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਤਿੰਨ ਦਿਨਾਂ ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ ਪਰ ਇਸ ਨਾਲ ਤਾਪਮਾਨ ‘ਚ ਜ਼ਿਆਦਾ ਫਰਕ ਨਹੀਂ ਪਵੇਗਾ।
23 ਜਨਵਰੀ ਦੀ ਚੇਤਾਵਨੀ
ਮੌਸਮ ਵਿਭਾਗ ਨੇ 23 ਜਨਵਰੀ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ, ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਪੰਜਾਬ ਦੇ ਮੁੱਖ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ – ਸ਼ਹਿਰ ਦਾ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪਿਛਲੇ ਦਿਨ ਨਾਲੋਂ 3 ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਦਿਨ ਦਾ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ।
ਜਲੰਧਰ — ਸ਼ਹਿਰ ਦਾ ਘੱਟੋ-ਘੱਟ ਤਾਪਮਾਨ 5.6 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦਿਨ ਦਾ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਤੱਕ ਰਹਿਣ ਦੀ ਸੰਭਾਵਨਾ ਹੈ।
ਲੁਧਿਆਣਾ- ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 6.1 ਡਿਗਰੀ ਦਰਜ ਕੀਤਾ ਗਿਆ, ਜਦਕਿ ਦਿਨ ਦਾ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਤੱਕ ਪਹੁੰਚਣ ਦਾ ਅਨੁਮਾਨ ਹੈ।