Connect with us

National

ਕਾਰ ਹਾਦਸੇ ‘ਚ ਉਜੜਿਆ ਪੂਰਾ ਪਰਿਵਾਰ

Published

on

ACCIDENT : ਕਰਨਾਟਕ ਦੇ ਹਸਨ ਵਿੱਚ ਐਤਵਾਰ 26 ਮਈ ਨੂੰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਹੈ । ਇਸ ਹਾਦਸੇ ਵਿੱਚ ਇੱਕ ਪਰਿਵਾਰ ਦੇ ਕੁੱਲ 6 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸਾ ਵਾਪਰਨ ਤੋਂ ਬਾਅਦ ਮੌਕੇ ਤੇ ਪੁਲਿਸ ਪਹੁੰਚੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

ਇਸ ਹਾਦਸੇ ਬਾਰੇ ਪੁਲਿਸ ਨੇ ਦਿੱਤੀ ਜਾਣਕਾਰੀ

ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੈਸ਼ਨਲ ਹਾਈਵੇਅ ਤੇ 75 ਦੀ ਸਪੀਡ ਤੇ ਚੱਲਣ ਵਾਲੀ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ। ਸਾਰੇ ਲੋਕ ਇੱਕੋ ਕਾਰ ਵਿੱਚ ਸਫ਼ਰ ਕਰ ਰਹੇ ਸਨ।

ਪੁਲਿਸ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਦੋ ਔਰਤਾਂ, ਤਿੰਨ ਪੁਰਸ਼ ਅਤੇ ਇੱਕ ਬੱਚਾ ਸ਼ਾਮਲ ਹੈ। ਡਰਾਈਵਰ ਤੋਂ ਇਲਾਵਾ ਬਾਕੀ ਸਾਰੇ ਲੋਕ ਚਿੱਕਬੱਲਪੁਰਾ ਦੇ ਰਹਿਣ ਵਾਲੇ ਇੱਕ ਹੀ ਪਰਿਵਾਰ ਦੇ ਸਨ।

ਉਸ ਨੇ ਦੱਸਿਆ ਕਿ ਸਾਰੇ ਲੋਕ ਮੰਗਲੁਰੂ ਤੋਂ ਵਾਪਸ ਆ ਰਹੇ ਸਨ। ਹਾਦਸੇ ਤੋਂ ਬਾਅਦ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮਾਮਲੇ ਦੀ ਐਫਆਈਆਰ ਦਰਜ ਕਰ ਲਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।