Connect with us

punjab

ਅੰਮ੍ਰਿਤਸਰ ਬੱਸ ਸਟੈਂਡ ਤੋਂ ਹਰਿਆਣਾ ਰੋਡਵੇਜ਼ ਬੱਸ ਦੀ ਚੋਰੀ, ਪੁਲਿਸ ਕੋਲ ਕੋਈ ਦਰਖਾਸਤ ਨਹੀਂ

Published

on

bus

ਅੰਮ੍ਰਿਤਸਰ ਦੇ ਬੱਸ ਸਟੈਂਡ ਤੋਂ ਇਕ ਰੋਡਵੇਜ਼ ਬੱਸ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਹਰਿਆਣਾ ਰੋਡਵੇਜ਼ ਦੀ ਬੱਸ ਹੀ ਚੋਰੀ ਹੋ ਗਈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਰੋਡਵੇਜ਼ ਬੱਸ ਡਰਾਈਵਰ ਨੇ ਕਿਹਾ ਕਿ ਉਹ ਹਰਿਆਣੇ ਤੋਂ ਬੱਸ ਲੈ ਕੇ ਅੰਮ੍ਰਿਤਸਰ ਪਹੁੰਚੇ ਤੇ ਕੱਲ੍ਹ ਸ਼ਾਮ ਨੂੰ ਉਨ੍ਹਾਂ ਦੀ ਬੱਸ ਅੰਮ੍ਰਿਤਸਰ ਬੱਸ ਸਟੈਂਡ ਤੋਂ ਚੋਰੀ ਹੋ ਗਈ ਜਿਸ ਤੋਂ ਬਾਅਦ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਅਤੇ ਪੁਲਿਸ ਅਧਿਕਾਰੀਆਂ ਨੇ ਬੱਸ ਲੱਭ ਕੇ ਦਿੱਤੀ।

ਬੱਸ ਵਿੱਚੋਂ ਕਾਫ਼ੀ ਹੱਦ ਤੱਕ ਸਾਮਾਨ ਵੀ ਚੋਰੀ ਹੋ ਗਿਆ ਸੀ। ਉਸ ਨੇ ਇਸ ਸਬੰਧੀ ਪੁਲਿਸ ਨੂੰ ਵੀ ਦਰਖਾਸਤ ਦਿੱਤੀ ਹੈ। ਬੱਸ ਡਰਾਈਵਰ ਦਾ ਕਹਿਣਾ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਬੱਸ ਦੀ ਰਿਕਵਰੀ ਕਰਾਈ ਪਰ ਪੁਲਿਸ ਨੇ ਇਹ ਗੱਲ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਸਬੰਧਤ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਨਹੀਂ ਅਤੇ ਨਾ ਹੀ ਕੋਈ ਉਨ੍ਹਾਂ ਤੱਕ ਦਰਖਾਸਤ ਪਹੁੰਚੀ ਹੈ।