Punjab
ਫਿਰ ਬਦਨਾਮ ਹੋਈ ਖਾਕੀ, SHO ‘ਤੇ ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਐੱਸ.ਐੱਚ.ਓ. ਸਬ-ਇੰਸਪੈਕਟਰ ਹਰਪਾਲ ਸਿੰਘ (82/ਜਲੰਧਰ) ਨੂੰ ਐਸ.ਆਈ ਅਤੇ ਉਸਦੇ ਅਧੀਨ ਤਾਇਨਾਤ ਏ.ਐਸ.ਆਈ. ਹਰਵੰਤ ਸਿੰਘ (405/ਕਪੂਰਥਲਾ) ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਸ਼ ਹੈ ਕਿ ਉਸ ਨੇ 6,500 ਰੁਪਏ ਦੀ ਰਿਸ਼ਵਤ ਲਈ ਅਤੇ 50,000 ਰੁਪਏ ਦੀ ਹੋਰ ਮੰਗ ਕੀਤੀ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਉਸਦੇ ਖਿਲਾਫ ਐਨ.ਡੀ.ਪੀ.ਐਸ. ਤਹਿਤ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਸ ਤੋਂ 6500 ਰੁਪਏ ਰਿਸ਼ਵਤ ਲੈ ਕੇ ਉਸ ਦੀ ਕਾਰ, ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਅਤੇ ਏ.ਟੀ.ਐਮ. ਕਾਰਡ ਜ਼ਬਤ ਕਰ ਲਿਆ। ਕਰਮਚਾਰੀ ਉਸ ਦੀ ਗੱਡੀ ਅਤੇ ਦਸਤਾਵੇਜ਼ ਛੱਡਣ ਦੇ ਬਦਲੇ ਉਸ ਤੋਂ 50 ਹਜ਼ਾਰ ਰੁਪਏ ਹੋਰ ਮੰਗ ਰਹੇ ਸਨ।
ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਓਰੋ ਨੇ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਕਿਉਂਕਿ ਉਨ੍ਹਾਂ ਖ਼ਿਲਾਫ਼ ਤੱਥ ਠੋਸ ਸਨ। ਇਸ ਸਬੰਧੀ ਆਈ.ਪੀ.ਸੀ. ਦੀ ਧਾਰਾ 389, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।