Connect with us

Punjab

ਫਿਰ ਮੌਸਮ ਨੇ ਬਦਲਿਆ ਮਿਜ਼ਾਜ, ਮੀਂਹ ਦੇ ਨਾਲ ਹੋ ਰਹੀ ਗੜ੍ਹੇਮਾਰੀ

Published

on

ਪੰਜਾਬ ਤੇ ਚੰਡੀਗੜ੍ਹ ‘ਚ ਫਿਰ ਤੋਂ ਮੌਸਮ ਨੇ ਮਿਜ਼ਾਜ ਬਦਲ ਲਿਆ ਹੈ, ਜਿਸ ਦੇ ਚੱਲਦਿਆਂ ਭਾਰੀ ਮੀਂਹ ਤੇ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਇਨ੍ਹਾਂ ਹੀ ਨਹੀਂ ਕਈ ਥਾਵਾਂ ‘ਤੇ ਗੜ੍ਹੇਮਾਰੀ ਵੀ ਹੋ ਰਹੀ ਹੈ। ਇੱਥੇ ਦੱਸ ਦੇਈਏ ਕਿ ਪਟਿਆਲਾ ਜ਼ਿਲ੍ਹੇ ਵਿੱਚ ਸਨੌਰ ਅਤੇ ਨੇੜਲੇ ਇਲਾਕਿਆਂ ਵਿਚ ਅੱਜ ਅਚਾਨਕ ਮੌਸਮ ਦਾ ਮਿਜਾਜ਼ ਬਦਲਿਆ ਅਤੇ ਤੇਜ਼ ਮੀਂਹ ਦੇ ਨਾਲ ਤੇਜ਼ ਗੜੇਮਾਰੀ ਹੋਈ । ਇਸ ਤੋਂ ਪਹਿਲਾਂ ਅਸਮਾਨ ਵਿਚ ਕਾਲੇ ਬੱਦਲ ਛਾ ਗਏ ਅਤੇ ਥੋੜ੍ਹੀ ਦੇਰ ਬਾਅਦ ਮੀਂਹ ਦੇ ਨਾਲ ਗੜੇ ਪੈਣੇ ਸ਼ੁਰੂ ਹੋ ਗਏ ਅਤੇ ਇਹ ਗੜੇਮਾਰੀ ਲਗਭਗ 10 ਮਿੰਟ ਤੱਕ ਹੋਈ। ਗੜੇ ਕਾਫ਼ੀ ਵੱਡੇ ਆਕਾਰ ਦੇ ਸਨ, ਜਿਸ ਕਾਰਨ ਸੜਕਾਂ, ਖੁੱਲ੍ਹੀਆਂ ਥਾਵਾਂ ਅਤੇ ਘਰਾਂ ਦੀਆਂ ਛੱਤਾਂ ’ਤੇ ਗੜਿਆਂ ਦੀ ਪਰਤ ਜਮ ਗਈ।

ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਆਪਣੀ ਸੁਰੱਖਿਆ ਲਈ ਘਰਾਂ ਅੰਦਰ ਰਹਿਣ ਨੂੰ ਤਰਜੀਹ ਦਿੱਤੀ। ਕਈ ਥਾਵਾਂ ’ਤੇ ਮੀਂਹ ਦਾ ਪਾਣੀ ਇਕੱਠਾ ਹੋਣ ਨਾਲ ਹੇਠਲੇ ਇਲਾਕਿਆਂ ਵਿਚ ਪਾਣੀ ਭਰਨ ਦੀ ਸਥਿਤੀ ਬਣ ਗਈ। ਗੜੇਮਾਰੀ ਦੇ ਨਾਲ ਠੰਡੀ ਹਵਾ ਵੀ ਚੱਲੀ, ਜਿਸ ਨਾਲ ਮੌਸਮ ਵਿਚ ਅਚਾਨਕ ਠੰਡਕ ਮਹਿਸੂਸ ਕੀਤੀ ਗਈ। ਗੜ੍ਹੇਮਾਰੀ ਰੁਕਣ ਤੋਂ ਬਾਅਦ ਮੌਸਮ ਹੌਲੀ-ਹੌਲੀ ਸਾਫ਼ ਹੋ ਗਿਆ, ਪਰ ਹਰ ਥਾਂ ’ਤੇ ਪਾਣੀ ਭਰ ਗਿਆ।

ਦੱਸਣਯੋਗ ਹੈ ਕਿ ਪੰਜਾਬ ਵਿੱਚ ਲਗਾਤਾਰ ਦੋ ਪੱਛਮੀ ਗੜਬੜੀਆਂ ਮੌਸਮ ਨੂੰ ਬਦਲਣ ਦੀ ਤਿਆਰੀ ਵਿੱਚ ਹਨ। ਮੌਸਮ ਵਿਭਾਗ ਦੇ ਅਨੁਸਾਰ, ਪਹਿਲੀ ਪੱਛਮੀ ਗੜਬੜੀ ਦੇ ਪ੍ਰਭਾਵ ਸੋਮਵਾਰ ਰਾਤ ਨੂੰ ਸ਼ੁਰੂ ਹੋਏ, ਜਿਸ ਨਾਲ ਰਾਜ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।ਬੁੱਧਵਾਰ ਨੂੰ ਵੀ ਸੂਬੇ ਭਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਉਮੀਦ ਹੈ।

ਮੌਸਮ ਵਿਗਿਆਨ ਕੇਂਦਰ ਵੱਲ਼ੋਂ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ। ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਅੱਜ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਸੀ। 28 ਜਨਵਰੀ, 31 ਜਨਵਰੀ ਅਤੇ 1 ਫਰਵਰੀ ਨੂੰ ਵੀ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।