Uncategorized
ਇੰਨ੍ਹਾਂ ਬਿਮਾਰੀਆਂ ਨੂੰ ਦੂਰ ਕਰਨ ਲਈ ਮਸ਼ਰੂਮ ਦਾ ਕਰੋ ਸੇਵਨ, ਹੋਣਗੇ ਅਨੇਕਾਂ ਫਾਇਦੇ
ਚੰਡੀਗੜ੍ਹ : ਚੰਡੀਗੜ੍ਹ ਵਿੱਚ ਮਸ਼ਰੂਮ ਨੂੰ ਸਭ ਤੋਂ ਮਹਿੰਗੀਆਂ ਸਬਜ਼ੀਆਂ ‘ਚੋਂ ਮੰਨਿਆਂ ਜਾਂਦਾ ਹੈ। ਮਸ਼ਰੂਮ ਜਿਥੇ ਖਾਣੇ ‘ਚ ਸੁਆਦ ਵਧਾਉਣ ਦਾ ਕੰਮ ਕਰਦਾ ਹੈ, ਉਥੇ ਹੀ ਇਹ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ ਮਸ਼ਰੂਮ ਨੂੰ ਦੇਸ਼ ਦੇ ਕਈ ਇਲਾਕਿਆਂ ‘ਚ ਖੁੰਬ, ਖੁੰਬਾਂ ਦੇ ਨਾਮਾਂ ਤੋਂ ਜਾਣਿਆ ਜਾਂਦਾ ਹੈ। ਇਹ ਸਿਹਤ ਦੇ ਲਿਹਾਜ਼ ਤੋਂ ਕਾਫ਼ੀ ਵਧੀਆ ਹੁੰਦੀ ਹੈ। ਮਸ਼ਰੂਮ ‘ਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਨਾਈਟਰੋਜਨ, ਫਾਸਫੋਰਸ ਐਸਿਡ ਪਾਇਆ ਜਾਂਦਾ ਹੈ। ਮਸ਼ਰੂਮ ਦੀ ਵਰਤੋ ਕਈ ਤਰ੍ਹਾਂ ਦੀਆਂ ਦਵਾਈਆਂ ਬਣਾਉਣ ਲਈ ਵੀ ਕੀਤਾ ਜਾਂਦਾ ਹੈ।
ਇਸ ਤੋਂ ਹੋਣ ਵਾਲੇ ਫ਼ਾਇਦਿਆਂ ਬਾਰੇ ਜਾਣਦੇ ਹਾਂ
ਸਰਦੀ ਦੇ ਮੌਸਮ ‘ਚ ਹਮੇਸ਼ਾ ਲੋਕਾਂ ਨੂੰ ਖਾਂਸੀ, ਜ਼ੁਕਾਮ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ‘ਚ ਮਸ਼ਰੂਮ ਦਾ ਸੇਵਨ ਕਰਨਾ ਚਾਹੀਦਾ ਹੈ, ਜੋ ਇਮਯੂਨ ਸਿਸਟਮ ਨੂੰ ਵਧਾਉਂਦਾ ਹੈ। ਇਸ ਨਾਲ ਤੁਸੀਂ ਹੋਣ ਵਾਲੇ ਸਰਦੀ-ਜ਼ੁਕਾਮ ਦੀ ਲਪੇਟ ‘ਚ ਨਹੀਂ ਆਉਂਦੇ।
ਮਸ਼ਰੂਮ ਦੀ ਰੋਜ਼ਾਨਾਂ ਵਰਤੋਂ ਕਰਨ ਨਾਲ ਸਰੀਰ ‘ਚ ਖੂਨ ਦੀ ਘਾਟ ਨਹੀਂ ਰਹਿੰਦੀ। ਇਸ ‘ਚ ਪਾਏ ਜਾਣ ਵਾਲੇ ਵਿਟਾਮਿਨ, ਫਾਰਲਿਕ ਐਸਿਡ ਅਤੇ ਲੋਹੇ ਦੇ ਤੱਤ ਸਰੀਰ ਨੂੰ ਹਿਮੋਗਲੋਬੀਨ ਦੇ ਪੱਧਰ ਨੂੰ ਬਣਾ ਕੇ ਰੱਖਣ ‘ਚ ਮਦਦ ਕਰਦੇ ਹਨ। ਵਿਟਾਮਿਨ, ਪ੍ਰੋਟੀਨ, ਖਣਿਜ ਦੇ ਤੱਤਾਂ ਨਾਲ ਭਰਪੂਰ ਮਸ਼ਰੂਮ ਸਰੀਰ ‘ਚ ਪੋਸ਼ਣ ਦੀ ਘਾਟ ਨੂੰ ਪੂਰਾ ਕਰਦਾ ਹੈ। ਇਹ ਹਰ ਉਮਰ ਦੇ ਲੋਕਾਂ ਲਈ ਬਹੁਤ ਫਾਇਦੇਮੰਦ ਸਬਜ਼ੀ ਮੰਨੀ ਜਾ ਰਹੀ ਹੈ। ਇਸ ਦੀ ਵਰਤੋਂ ਕੁਪੋਸ਼ਣ ਦੇ ਸ਼ਿਕਾਰ ਲੋਕਾਂ ਨੂੰ ਵੱਧ ਮਾਤਰਾ ‘ਚ ਕਰਨੀ ਚਾਹੀਦੀ ਹੈ
ਹਾਈ ਬੱਲਡ ਪ੍ਰੈਸ਼ਰ ਤੋਂ ਪਰੇਸ਼ਾਨ ਲੋਕਾਂ ਲਈ ਮਸ਼ਰੂਮ ਸਭ ਤੋਂ ਚੰਗਾ ਸ੍ਰੋਤ ਹੈ। ਮਸ਼ਰੂਮ ‘ਚ ਪਾਏ ਜਾਣ ਵਾਲੇ ਵਿਟਾਮਿਨ, ਪ੍ਰੋਟੀਨ, ਫਾਇਬਰ, ਨਿਊਟਰੀਐਕਟਸ ਆਦਿ ਕੋਲੇਸ੍ਰਟੋਲ ਦੇ ਲੇਵਲ ਨੂੰ ਵੱਧਣ ਤੋਂ ਰੋਕਦਾ ਹੈ। ਜੇਕਰ ਤੁਸੀਂ ਆਪਣੇ ਵੱਧ ਰਹੇ ਭਾਰ ਤੋਂ ਪਰੇਸ਼ਾਨ ਹੋ ਤਾਂ ਆਪਣੇ ਖਾਣੇ ‘ਚ ਮਸ਼ਰੂਮ ਨੂੰ ਜ਼ਰੂਰ ਸ਼ਾਮਲ ਕਰੋ। ਮਸ਼ਰੂਮ ‘ਚ ਕੈਲੋਰੀਜ਼ ਦੀ ਮਾਤਰਾ ਬਹੁਤ ਘੱਟ ਪਾਈ ਜਾਂਦੀ ਹੈ, ਜੋ ਤੁਹਾਡੇ ਭਾਰ ਨੂੰ ਘੱਟ ਕਰਨ ‘ਚ ਤੁਹਾਡੀ ਮਦਦ ਕਰਦੀ ਹੈ।ਸ਼ੁਗਰ ਦੇ ਮਰੀਜ਼ਾਂ ਲਈ ਮਸ਼ਰੂਮ ਦਾ ਸੇਵਨ ਕਰਨਾ ਬਹੁਤ ਚੰਗਾ ਹੁੰਦਾ ਹੈ। ਇਸ ‘ਚ ਪਾਏ ਜਾਣ ਵਾਲੇ ਵਿਟਾਮਿਨ, ਖਣਿਜ ਅਤੇ ਫਾਇਬਰ ਸ਼ੁਗਰ ਦੇ ਲੇਵਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ।