Connect with us

Punjab

ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਮਾਮਲੇ ‘ਚ ਆਇਆ ਨਵਾਂ ਮੌੜ, ਹਰਿਆਣਾ ਪੁਲਿਸ ਨੇ ਕੀਤਾ ਇਹ ਦਾਅਵਾ, ਜਾਣੋ

Published

on

25 ਫਰਵਰੀ 2024: ਕਿਸਾਨ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਮਾਮਲੇ ‘ਚ ਨਵਾਂ ਮੌੜ ਆਇਆ ਹੈ| ਜਿਥੇ ਹਰਿਆਣਾ ਪੁਲਿਸ ਦੇ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਸ਼ੁਭਕਰਨ ਦੀ ਮੌਤ ਦੀ ਘਟਨਾ ਹਰਿਆਣਾ ’ਚ ਵਾਪਰੀ ਹੈ ਜਿਸ ਕਰਕੇ ਇਸ ਸਬੰਧੀ ਕੋਈ ਵੀ ਬਣਦੀ ਕਾਰਵਾਈ ਹਰਿਆਣਾ ਪੁਲਿਸ ਵੱਲੋਂ ਹੀ ਕੀਤੀ ਜਾਣੀ ਚਾਹੀਦੀ ਹੈ| ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਕਿਸਾਨ ਸ਼ੁਭਕਰਨ ਸਿੰਘ ਦਾ ਹਜੇ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਗਿਆ ਹੈ|

ਹਰਿਆਣਾ ਪੁਲਿਸ ਦੇ ਅਧਿਕਾਰੀਆਂ ਨੇ ਕਿਹਾ ਕਿ ਕਿਸਾਨ ਦੀ ਮੌਤ ਕਿਵੇਂ ਹੋਈ, ਇਹ ਜਾਂਚ ਦਾ ਵਿਸ਼ਾ ਹੈ, ਪਰ ਇਹ ਗੱਲ ਪੂਰੀ ਤਰ੍ਹਾਂ ਸਪੱਸ਼ਟ ਹੈ ਕਿ ਉਸ ਦੀ ਮੌਤ ਵਾਲਾ ਸਥਾਨ ਹਰਿਆਣਾ ਦੇ ਜ਼ਿਲ੍ਹਾ ਜੀਂਦ ਅਧੀਨ ਪੈਂਦੇ ਥਾਣਾ ਗੜ੍ਹੀ ਅਧੀਨ ਆਉਂਦਾ ਹੈ ਜਿਸ ਕਰਕੇ ਲਾਸ਼ ਦਾ ਪੋਸਟਮਾਰਟਮ ਤੇ ਇਸ ਸਬੰਧੀ ਕਾਰਵਾਈ ਹਰਿਆਣਾ ਪੁਲਿਸ ਹੀ ਕਰੇਗੀ।