Connect with us

National

ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਤੂਫ਼ਾਨ ਨੂੰ ਲੈ ਕੇ ਦਿੱਤੀ ਚੇਤਾਵਨੀ

Published

on

weather update

WEATHER UPDATE : ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ 8 ਜੂਨ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਸਿਲਸਿਲੇ ਵਿਚ ਐਤਵਾਰ ਤੋਂ ਹੀਟ ਵੇਵ (ਗਰਮ ਹਵਾਵਾਂ) ਆਉਣ ਦੀ ਸੂਚਨਾ ਮਿਲੀ ਹੈ, ਜਿਸ ਨਾਲ ਗਰਮੀ ਵਿਚ ਵਾਧਾ ਹੋ ਜਾਵੇਗਾ। ਇਸ ਕਾਰਨ ਲੋਕਾਂ ਨੂੰ ਫਿਰ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਵੀ ਹਨੇਰੀ ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਇਸ ਕਾਰਨ ਮੌਸਮ ਖਰਾਬ ਹੋਣ ਦੇ ਨਾਲ-ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਤੁਹਾਨੂੰ ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਦਰਜ ਕੀਤਾ ਗਿਆ ਅਤੇ ਗੁਰਦਾਸਪੁਰ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਇਸੇ ਲੜੀ ਤਹਿਤ ਫਾਜ਼ਿਲਕਾ (ਅਬੋਹਰ) ਵਿੱਚ ਘੱਟੋ-ਘੱਟ ਤਾਪਮਾਨ 20.5 ਡਿਗਰੀ ਦਰਜ ਕੀਤਾ ਗਿਆ।