Connect with us

Punjab

ਪੰਜਾਬ ਦੀ ਜੇਲ ‘ਚ ਬਣਿਆ ਦਹਿਸ਼ਤ ਦਾ ਮਾਹੌਲ, ਜਾਣੋ ਕਿਉਂ

Published

on

ਤਰਨਤਾਰਨ 12ਅਕਤੂਬਰ 2023 : ਕੇਂਦਰੀ ਜੇਲ ਗੋਇੰਦਵਾਲ ਸਾਹਿਬ ‘ਚ ਬੰਦ ਗੈਂਗਸਟਰ ਲਖਬੀਰ ਲੰਡਾ ਦੇ ਕਰੀਬੀ ਸਾਥੀ ਅਰਸ਼ਦੀਪ ਸਿੰਘ ਬਾਠੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਜਿਥੇ ਜੇਲ ਦੇ ਅੰਦਰੋਂ ਇਕ ਮੋਬਾਇਲ ਫੋਨ ਬਰਾਮਦ ਹੋਇਆ ਹੈ।

ਵਰਨਣਯੋਗ ਹੈ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀ ਕੇਂਦਰੀ ਜੇਲ੍ਹ ਵਿੱਚੋਂ ਰੋਜ਼ਾਨਾ ਮੋਬਾਈਲ ਫੋਨ, ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਜੇਲ੍ਹ ਵਿੱਚ ਮੌਜੂਦ ਖ਼ਤਰਨਾਕ ਅਪਰਾਧੀ ਲਗਾਤਾਰ ਆਪਣਾ ਨੈੱਟਵਰਕ ਬਣਾ ਰਹੇ ਹਨ।

ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਵੱਲੋਂ ਕੀਤੀ ਤਲਾਸ਼ੀ ਮੁਹਿੰਮ ਦੌਰਾਨ ਅਰਸ਼ਦੀਪ ਸਿੰਘ ਬਾਠੀ ਪੁੱਤਰ ਨਿਸ਼ਾਨ ਸਿੰਘ ਵਾਸੀ ਪਿੰਡ ਰਸੂਲਪੁਰ ਜ਼ਿਲ੍ਹਾ ਤਰਨਤਾਰਨ, ਜਿਸ ਖ਼ਿਲਾਫ਼ ਕਤਲ, ਨਸ਼ੀਲੇ ਪਦਾਰਥ ਅਤੇ ਅਸਲਾ ਐਕਟ ਤਹਿਤ ਵੱਖ-ਵੱਖ ਮੁਕੱਦਮੇ ਦਰਜ ਹਨ। ਮਾਮਲਾ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਹੈ।ਖਾਸ ਗੱਲ ਇਹ ਹੈ ਕਿ ਉਸ ਕੋਲੋਂ ਸਿਮ ਸਮੇਤ ਟੱਚ ਸਕਰੀਨ ਮੋਬਾਈਲ ਫੋਨ ਬਰਾਮਦ ਹੋਇਆ ਹੈ। ਇਸ ਸਬੰਧੀ ਐਸ.ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਜੇਲ ਦੇ ਸਹਾਇਕ ਸੁਪਰਡੈਂਟ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ‘ਤੇ ਅਰਸ਼ਦੀਪ ਸਿੰਘ ਖਿਲਾਫ ਥਾਣਾ ਸ੍ਰੀ ਗੋਇੰਦਵਾਲ ਸਾਹਿਬ ‘ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।