Punjab
ਕਾਂਗਰਸ ‘ਚ ਫਰਜ਼ੀ ਲੋਕਾਂ ਲਈ ਕੋਈ ਜਗ੍ਹਾ ਨਹੀਂ, ਅਜਿਹੇ ਲੋਕਾਂ ਨੂੰ ਤੁਰੰਤ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਜਾਵੇ: ਪ੍ਰਤਾਪ ਸਿੰਘ ਬਾਜਵਾ
ਪੰਜਾਬ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਵਿੱਚ ਫਰਜ਼ੀ ਲੋਕਾਂ ਲਈ ਕੋਈ ਥਾਂ ਨਹੀਂ। ਅਜਿਹੇ ਲੋਕਾਂ ਨੂੰ ਤੁਰੰਤ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਜਾਵੇ| ਜੋ ਪਾਰਟੀ ਨੂੰ ਛੱਡ ਕੇ ਚਲੇ ਗਏ ਹਨ, ਉਹ ਪਹਿਲਾਂ ਹੀ ਦਿਲੋਂ ਸਾਡੇ ਨਹੀਂ ਸਨ।
ਦੱਸ ਦਈਏ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਪਾਰਟੀ ਤੋਂ ਅਸਤੀਫਾ ਦੇ ਕੇ ਜਾ ਚੁਕੇ ਹਨ ‘ਤੇ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਅਜਿਹੇ ਵਿਚ ਸੀਨੀਅਰ ਆਗੂਆਂ ਵੱਲੋਂ ਮੰਗ ਉਠਾਈ ਜਾ ਰਹੀ ਹੈ ਕਿ ਪਾਰਟੀ ਵਿਚ ਜਿਹੜੇ ਵੀ ਲੋਕ ਆਪਣੇ ਮਤਲਬ ਲਈ ਜੁੜੇ ਹੋਏ ਹਨ, ਉਨ੍ਹਾਂ ਨੂੰ ਬਾਹਰ ਦਾ ਰਸਤਾ ਵਿਖਾਇਆ ਜਾਵੇ ।