Punjab
ਫਿਲਮ ਆਦਿਪੁਰਸ਼ ਨੂੰ ਲੈ ਕੇ ਪਟਿਆਲਾ ਦੇ ਮਾਲ ‘ਚ ਹੋਇਆ ਹੰਗਾਮਾ, ਪੁਲਸ ਨਾਲ ਕੀਤੀ ਹੱਥੋਪਾਈ

ਪਟਿਆਲਾ 23 JUNE 2023: ਵਿਵਾਦਿਤ ਫਿਲਮ ‘ਆਦਿਪੁਰਸ਼’ ਨੂੰ ਲੈ ਕੇ ਪਟਿਆਲਾ ‘ਚ ਹਿੰਦੂ ਸੰਗਠਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਵੀ ਹੋਈ।
ਜਾਣਕਾਰੀ ਮੁਤਾਬਕ ਰਾਜਪੁਰਾ ਰੋਡ ‘ਤੇ ਸਥਿਤ ਪੀ.ਵੀ.ਆਰ ਸਿਨੇਮਾ ‘ਚ ਫਿਲਮ ਆਦਿਪੁਰਸ਼ ਚੱਲ ਰਹੀ ਸੀ, ਇਸ ਨੂੰ ਰੋਕਣ ਲਈ ਹਿੰਦੂ ਨੇਤਾ ਪਹੁੰਚ ਗਏ। ਜਦੋਂ ਪੁਲਿਸ ਨੇ ਪ੍ਰਦਰਸ਼ਨ ਕਰਨ ਆਏ ਲੋਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਨਹੀਂ ਮੰਨੇ। ਇਸ ਤੋਂ ਬਾਅਦ ਪੁਲਿਸ ਨੇ ਬਲ ਵਰਤ ਕੇ ਉਨ੍ਹਾਂ ਨੂੰ ਉਥੋਂ ਹਟਾ ਦਿੱਤਾ।
ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਸਿਨੇਮਾ ਦੇ ਬਾਹਰ ਧਰਨੇ ‘ਤੇ ਬੈਠ ਗਏ, ਜਿਸ ਤੋਂ ਬਾਅਦ ਪੁਲਸ ਨਾਲ ਗੱਲਬਾਤ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਭਲਕੇ ਵੀ ਇਸ ਨੂੰ ਨਾ ਹਟਾਇਆ ਗਿਆ ਤਾਂ ਉਹ ਮੁੜ ਇੱਥੇ ਆ ਕੇ ਪ੍ਰਦਰਸ਼ਨ ਕਰਨਗੇ।