Punjab
ਮਸ਼ਹੂਰ ਗਾਇਕ ਅੰਮ੍ਰਿਤ ਮਾਨ ਦੇ ਸ਼ੋਅ ਦੌਰਾਨ ਹੋਇਆ ਜ਼ਬਰਦਸਤ ਹੰਗਾਮਾ,ਜਾਣੋ ਕਿ ਹੈ ਪੂਰਾ ਮਾਮਲਾ

ਮੋਗਾ ਦੇ ਇੱਕ ਪੈਲੇਸ ਵਿੱਚ ਪੰਜਾਬੀ ਲੋਕ ਗਾਇਕ ਅੰਮ੍ਰਿਤ ਮਾਨ ਦੇ ਸ਼ੋਅ ਦੌਰਾਨ ਸਥਿਤੀ ਉਦੋਂ ਤਣਾਅਪੂਰਨ ਹੋ ਗਈ ਜਦੋਂ ਇੱਕ ਪ੍ਰਸ਼ੰਸਕ ਬਲਪ੍ਰੀਤ ਸਿੰਘ ਨੇ ਗਾਇਕ ਨਾਲ ਉਸਦੀ ਫੋਟੋ ਖਿੱਚਣ ਲਈ ਸਟੇਜ ‘ਤੇ ਚੜ੍ਹਨ ਦੀ ਕੋਸ਼ਿਸ਼ ਕੀਤੀ, ਪਰ ਗਾਇਕ ਦੇ ਸੁਰੱਖਿਆ ਕਰਮੀਆਂ ਨੇ ਉਸ ਨੂੰ ਵਾਪਸ ਭੇਜ ਦਿੱਤਾ।
ਇਸ ਮੌਕੇ ਸਰਪੰਚ ਰਿੱਕੀ ਘੱਲਕਲਾਂ ਅਤੇ ਯੂਥ ਕਾਂਗਰਸੀ ਆਗੂ ਦੀਪਕ ਭੱਲਾ ਨੇ ਦੋਸ਼ ਲਾਇਆ ਕਿ ਪੁਲੀਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨਾਲ ਜਾਣਬੁੱਝ ਕੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਜਦੋਂ ਕਿ ਨੌਜਵਾਨ ਬਲਪ੍ਰੀਤ ਸਿੰਘ ਬਤੌਰ ਪ੍ਰਸ਼ੰਸਕ ਗਾਇਕ ਦੇ ਬਾਊਂਸਰਾਂ ਦੀ ਮਨਜ਼ੂਰੀ ਲੈ ਕੇ ਫੋਟੋ ਖਿਚਵਾਉਣ ਲਈ ਸਟੇਜ ‘ਤੇ ਚੜ੍ਹਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਨੇ ਕੋਈ ਢਿੱਲਮੱਠ ਕੀਤੀ ਤਾਂ ਇਸ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਥਾਣਾ ਸਦਰ ਦੇ ਐਸ.ਐਚ.ਓ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।