Connect with us

Punjab

ਪੰਜਾਬ ਦੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Published

on

PUNJAB : ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਹੁਣ ਲੁਧਿਆਣਾ ਦੇ ਸਟੇਸ਼ਨ ਨੂੰ ਦਿੱਤੀ ਗਈ ਹੈ |

ਧਮਕੀ ਮਿਲਣ ਤੋਂ ਬਾਅਦ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਵੀ ਪੁਲਿਸ ਨੂੰ ਅਲਰਟ ਕਰ ਦਿੱਤਾ ਗਿਆ ਹੈ। ਲੁਧਿਆਣਾ ਪੁਲਿਸ ਨੇ ਆਰ.ਪੀ.ਐਫ ਅਤੇ ਜੀ.ਆਰ.ਪੀ. ਨਾਲ ਮਿਲ ਕੇ ਸਟੇਸ਼ਨ ਦੇ ਹਰ ਨੁੱਕਰੇ ਦੀ ਤਲਾਸ਼ੀ ਲਈ ਗਈ ਹੈ |

ਦੱਸ ਦੇਈਏ ਕਿ ਇਸ ਦੌਰਾਨ ਪੁਲਿਸ ਨੇ ਸਾਰੇ ਯਾਤਰੀਆਂ ਦੇ ਸਮਾਨ ਦੀ ਤਲਾਸ਼ੀ ਵੀ ਲਈ ਹੈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਇਹ ਤਲਾਸ਼ੀ ਨਸ਼ਾ ਤਸਕਰਾਂ ਦੇ ਖਿਲਾਫ ਕੀਤੀ ਗਈ ਸੀ। ਪਰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕਈ ਹੋਰ ਜ਼ਿਲ੍ਹਿਆਂ ਵਿਚ ਵੀ ਥਾਣਿਆਂ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਪੁਲੀਸ ਹਰਕਤ ਵਿਚ ਆ ਗਈ ਹੈ।

ਪੰਜਾਬ ਪੁਲਿਸ ਨੇ ਕੀਤੀ ਜਾਂਚ

ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਹ ਧਮਕੀ ਪੱਤਰ ਰਾਹੀਂ ਦਿੱਤੀ ਗਈ ਹੈ ਅਤੇ ਪੱਤਰ ਵਿੱਚ ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਦਾ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪੱਤਰ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ ਅਤੇ ਸਾਰੇ ਰੇਲਵੇ ਸਟੇਸ਼ਨਾਂ ‘ਤੇ ਜਾਂਚ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਵੀ ਬੰਬ ਨਾਲ ਉਡਾਉਣ ਦੀ ਮਿਲੀਆਂ ਸੀ ਧਮਕੀਆਂ

12 ਜੂਨ ਨੂੰ ਚੰਡੀਗੜ੍ਹ, ਪੰਜਾਬ ਦੇ ਇੱਕ ਮਾਨਸਿਕ ਸਿਹਤ ਸੰਸਥਾ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ

12 ਜੂਨ ਨੂੰ ਦਿੱਲੀ ਦੇ ਚਾਣਕਿਆਪੁਰੀ ਇਲਾਕੇ ‘ਚ ਸਥਿਤ ਰੇਲਵੇ ਮਿਊਜ਼ੀਅਮ ਨੂੰ ਬੰਬ ਦੀ ਧਮਕੀ ਵਾਲੀ ਈ-ਮੇਲ ਮਿਲੀ ਸੀ।

ਕਈ ਈ-ਮੇਲਾਂ ਪਿਛਲੇ ਮਹੀਨੇ ਦਿੱਲੀ ਦੇ ਸਕੂਲਾਂ ਅਤੇ ਹਸਪਤਾਲਾਂ ਨੂੰ ਭੇਜੀਆਂ ਗਈਆਂ ।