Punjab
ਪੰਜਾਬ ਭਰ ‘ਚ ਲਗਾਤਾਰ 3 ਦਿਨ ਹੋਣਗੀਆਂ ਛੁੱਟੀਆਂ
HOLIDAYS : ਪੰਜਾਬ ਭਰ ‘ਚ 10 ਮਈ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਹੋਵੇਗੀ। ਸੂਬੇ ਭਰ ਦੇ ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਇਸ ਦਿਨ ਛੁੱਟੀ ਰਹੇਗੀ। ਦਰਅਸਲ 10 ਮਈ ਨੂੰ ਭਗਵਾਨ ਪਰਸ਼ੂ ਰਾਮ ਜੈਅੰਤੀ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਇਸ ਦਿਨ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਸਕੂਲ, ਕਾਲਜ ਅਤੇ ਹੋਰ ਸਰਕਾਰੀ ਵਿਭਾਗ ਬੰਦ ਰਹਿਣਗੇ।
ਸ਼ੁੱਕਰਵਾਰ 10 ਮਈ 2024 ਨੂੰ ਸਰਕਾਰੀ ਛੁੱਟੀ ਹੋਵੇਗੀ ਜਦਕਿ ਅਗਲੇ ਦਿਨ ਮਹੀਨੇ ਦਾ ਦੂਜਾ ਸ਼ਨੀਵਾਰ ਹੈ। ਜਿਸ ਕਾਰਨ ਕਈ ਪ੍ਰਾਈਵੇਟ ਸਕੂਲ ਅਤੇ ਕਈ ਅਦਾਰੇ ਵੀ ਬੰਦ ਰਹਿਣਗੇ। ਇਸ ਤੋਂ ਬਾਅਦ ਐਤਵਾਰ ਹੈ ਯਾਨੀ ਤਿੰਨ ਦਿਨਾਂ ਦੀਆਂ ਛੁੱਟੀਆਂ ਲਗਾਤਾਰ ਹਨ|