WEATHER UPDATE
ਹੋਲੀ ਤੋਂ ਬਾਅਦ ਮੌਸਮ ‘ਚ ਆਏਗਾ ਬਦਲਾਅ

WEATHER UPDATE: ਮੌਸਮ ਵਿਭਾਗ ਅਨੁਸਾਰ 26 ਮਾਰਚ ਯਾਨੀ ਅੱਜ ਪੂਰਬੀ ਅਤੇ ਉੱਤਰ-ਪੂਰਬੀ ਰਾਜਾਂ ਦੇ ਕਈ ਹਿੱਸਿਆਂ ਵਿੱਚ ਧੂੜ ਭਰੀ ਹਨੇਰੀ ਦੇ ਨਾਲ ਬੱਦਲ ਛਾਏ ਰਹਿਣਗੇ। ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਸਿੱਕਮ, ਪੱਛਮੀ ਹਿਮਾਲੀਅਨ ਖੇਤਰ ਅਤੇ ਉੱਤਰ-ਪੱਛਮੀ ਭਾਰਤ ਦੇ ਆਲੇ-ਦੁਆਲੇ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਹੈ। ਅਗਲੇ 3 ਦਿਨਾਂ ‘ਚ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ।
ਠੰਡ ਤੋਂ ਬਾਅਦ ਹੁਣ ਦੇਸ਼ ਦੇ ਮੈਦਾਨੀ ਇਲਾਕਿਆਂ ‘ਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਹਾਲਾਂਕਿ ਕਈ ਰਾਜਾਂ ਵਿੱਚ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਪਹਿਲਾਂ ਮੱਧ ਭਾਰਤ ਦੇ ਕਈ ਇਲਾਕਿਆਂ ‘ਚ ਬਾਰਿਸ਼ ਹੋ ਚੁੱਕੀ ਹੈ। ਦੂਜੇ ਪਾਸੇ ਹੋਲੀ ਤੋਂ ਬਾਅਦ ਰਾਜਧਾਨੀ ਦਿੱਲੀ ਦਾ ਤਾਪਮਾਨ ਤੇਜ਼ੀ ਨਾਲ ਵੱਧ ਰਿਹਾ ਹੈ। ਹਾਲਾਂਕਿ, ਅੱਜ ਲਈ ਆਈਐਮਡੀ ਨੇ ਬੱਦਲਵਾਈ ਦੀ ਭਵਿੱਖਬਾਣੀ ਕੀਤੀ ਹੈ।
ਪਿਛਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋਈ। ਸਕਾਈਮੇਟ ਮੌਸਮ ਮੁਤਾਬਕ ਅਗਲੇ 2 ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਹਿਮਾਲੀਅਨ ਖੇਤਰ ਵਿੱਚ 26 ਮਾਰਚ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ ਅਗਲੇ 2 ਤੋਂ 3 ਦਿਨਾਂ ਦੌਰਾਨ ਇਸ ਵਿੱਚ ਵਾਧਾ ਹੋਵੇਗਾ। ਇਸ ਦੇ ਨਾਲ ਹੀ ਅਗਲੇ 3 ਦਿਨਾਂ ‘ਚ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ।
ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਅਰੁਣਾਚਲ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ/ਬਰਫ਼ਬਾਰੀ ਦੀ ਸੰਭਾਵਨਾ ਹੈ। ਖਾਸ ਕਰਕੇ ਗੰਗਾ ਪੱਛਮੀ ਬੰਗਾਲ, ਬਿਹਾਰ ਅਤੇ ਝਾਰਖੰਡ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।