National
ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਵੇਗੀ ਭਾਰੀ ਬਾਰਿਸ਼

RAIN ALERT : ਅੱਜ ਯਾਨੀ ਦਿਨ ਬੁੱਧਵਾਰ ਨੂੰ ਹਰਿਆਣਾ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 2 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਆਰੇਂਜ ਅਲਰਟ ਅਤੇ 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਮੀਂਹ ਤੋਂ ਬਾਅਦ ਵੀ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਫਰਕ ਨਹੀਂ ਦੇਖਿਆ ਗਿਆ। ਸਿਰਸਾ ‘ਚ ਸਭ ਤੋਂ ਜ਼ਿਆਦਾ ਤਾਪਮਾਨ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਦਰਜ ਕੀਤਾ ਗਿਆ। ਹਰਿਆਣਾ ਵਿੱਚ ਸਭ ਤੋਂ ਵੱਧ ਮੀਂਹ ਮੰਗਲਵਾਰ ਨੂੰ ਮੇਵਾਤ ਵਿੱਚ ਪਿਆ ।
ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ
ਅੱਜ ਹਰਿਆਣਾ ਵਿੱਚ ਮਾਨਸੂਨ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਯਮੁਨਾਨਗਰ ਅਤੇ ਕਰਨਾਲ ਵਿੱਚ ਭਾਰੀ ਮੀਂਹ ਅਤੇ ਪੰਚਕੂਲਾ, ਅੰਬਾਲਾ, ਕੁਰੂਕਸ਼ੇਤਰ, ਕੈਥਲ, ਸੋਨੀਪਤ, ਪਾਣੀਪਤ ਅਤੇ ਸਿਰਸਾ ਵਿੱਚ ਆਮ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਪੰਜਾਬ ਅਤੇ ਚੰਡੀਗੜ੍ਹ ‘ਚ ਹੋਵੇਗੀ ਬਾਰਿਸ਼
ਚੰਡੀਗੜ੍ਹ ਅਤੇ ਪੰਜਾਬ ਵਿੱਚ ਅੱਜ ਮੌਸਮ ਖ਼ਰਾਬ ਰਹੇਗਾ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ ਅਤੇ ਜਲੰਧਰ ‘ਚ ਭਾਰੀ ਮੀਂਹ ਦਾ ਆਰੇਂਜ ਅਲਰਟ। ਜਦਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ.ਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ 7 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਕਮਜ਼ੋਰ ਮਾਨਸੂਨ ਕਾਰਨ ਮੀਂਹ ਨਹੀਂ ਪੈ ਰਿਹਾ। ਅੱਜ ਵੀ ਰਾਜਧਾਨੀ ਸ਼ਿਮਲਾ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।