Punjab
ਪੰਜਾਬ ‘ਚ ਹੋਵੇਗੀ ਬਾਰਿਸ਼
PUNJAB WEATHER : ਪੰਜਾਬ ‘ਚ ਅੱਜ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਅੱਜ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਕੁਝ ਥਾਵਾਂ ‘ਤੇ ਤੇਜ਼ ਹਵਾਵਾਂ ਦੇ ਨਾਲ ਗੜੇ ਵੀ ਪੈ ਸਕਦੇ ਹਨ।
ਪੰਜਾਬ ਦੇ ਮੌਸਮ ‘ਚ ਆਏ ਇਸ ਬਦਲਾਅ ਨਾਲ ਤਾਪਮਾਨ ‘ਚ ਵੀ ਕਮੀ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ।
ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ, ਖ਼ਾਸ ਕਰਕੇ ਕਿਸਾਨਾਂ ਨੂੰ ਆਪਣੀਆਂ ਫਸਲਾਂ ਦੀ ਸੰਭਾਲ ਕਰਨ ਲਈ ਕਿਹਾ ਗਿਆ ਹੈ।
ਸੜਕਾਂ ‘ਤੇ ਫਿਸਲਣ ਅਤੇ ਘੱਟ ਵਿਜ਼ਿਬਿਲਿਟੀ ਕਾਰਨ ਡਰਾਈਵਰਾਂ ਨੂੰ ਵੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।
