Punjab
ਗਰਮੀ ਤੋਂ ਮਿਲੇਗੀ ਰਾਹਤ, ਇੰਨੀ ਤਰੀਕ ਨੂੰ ਪਵੇਗਾ ਮੀਂਹ

WEATHER UPDATE : ਲਗਾਤਾਰ ਪੈ ਰਹੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੋਇਆ ਪਿਆ ਹੈ| ਵਧਦੀ ਗਰਮੀ ਕਾਰਨ ਹੁਣ ਤੱਕ ਕਈ ਮੌਤਾਂ ਹੋ ਚੁਕੀਆਂ ਹਨ| ਬੀਤੇ ਦਿਨੀ ਲੋਕਾਂ ਨੂੰ ਥੋੜੀ ਬਹੁਤ ਗਰਮੀ ਤੋਂ ਰਾਹਤ ਮਿਲੀ ਹੈ | ਸ਼ਨੀਵਾਰ ਨੂੰ ਦੁਪਹਿਰ 3 ਵਜੇ ਤੋਂ ਬਾਅਦ ਸ਼ਾਮ ਤੱਕ ਤੇਜ਼ ਭਰੀਆਂ ਹਵਾਵਾਂ ਚੱਲੀਆ। ਕੁੱਝ ਸ਼ਹਿਰਾਂ ‘ਚ ਹਲਕੀ ਕਿਣ-ਮਿਣ ਹੋਈਆਂ ਹਨ| ਜਿਸ ਕਰਕੇ ਰਾਤ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ |
ਮੌਸਮ ਕੇਂਦਰ ਮੁਤਾਬਕ ਐਤਵਾਰ ਅਤੇ ਸੋਮਵਾਰ ਨੂੰ ਮੌਸਮ ਸਾਫ ਰਹਿਣ ਦੀ ਸੰਭਾਵਨਾ ਹੈ ਪਰ ਮੰਗਲਵਾਰ ਤੋਂ ਇਕ ਵਾਰ ਫਿਰ ਤੋਂ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੰਗਲਵਾਰ, ਬੁੱਧਵਾਰ ਅਤੇ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਯਾਨੀ 4, 5 ਅਤੇ 6 ਨੂੰ ਮੀਂਹ ਪੈਣ ਦੀ ਸੰਭਾਵਨਾ ਹੈ | 4 ਜੂਨ ਤੋਂ ਤਾਪਮਾਨ ‘ਚ ਕੁਝ ਗਿਰਾਵਟ ਆਉਣੀ ਸ਼ੁਰੂ ਹੋ ਜਾਵੇਗੀ। ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 44.5 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 5 ਡਿਗਰੀ ਵੱਧ ਸੀ। ਘੱਟੋ-ਘੱਟ ਤਾਪਮਾਨ 27.2 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 1 ਡਿਗਰੀ ਵੱਧ ਹੈ।
3 ਦਿਨਾਂ ਲਈ ਕੀਤਾ ਗਿਆ ਯੈਲੋ ਅਲਰਟ
ਚੰਡੀਗੜ੍ਹ ਮੌਸਮ ਕੇਂਦਰ ਨੇ ਅਗਲੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਦੇ ਮੁਤਾਬਕ ਸ਼ਹਿਰ ‘ਚ ਹੀਟ ਵੇਵ ਦੇ ਹਾਲਾਤ ਬਣੇ ਰਹਿਣਗੇ। ਗਰਜ ਨਾਲ ਮੀਂਹ ਪੈਣ ਦੇ ਸੰਕੇਤ ਹਨ। 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਆਉਣ ਵਾਲੇ ਸਮੇਂ ‘ਚ ਤਾਪਮਾਨ ਅਜਿਹਾ ਹੀ ਰਹੇਗਾ
ਐਤਵਾਰ ਨੂੰ ਮੌਸਮ ਸਾਫ਼, ਵੱਧ ਤੋਂ ਵੱਧ ਤਾਪਮਾਨ 43 ਡਿਗਰੀ, ਘੱਟੋ-ਘੱਟ ਤਾਪਮਾਨ 29 ਡਿਗਰੀ, ਸੋਮਵਾਰ ਨੂੰ ਵੀ ਮੌਸਮ ਸਾਫ਼ ਰਹੇਗਾ, ਵੱਧ ਤੋਂ ਵੱਧ ਤਾਪਮਾਨ 43 ਡਿਗਰੀ, ਘੱਟੋ-ਘੱਟ ਤਾਪਮਾਨ 27 ਡਿਗਰੀ, ਮੰਗਲਵਾਰ ਨੂੰ ਹਲਕੇ ਬੱਦਲ, ਮੀਂਹ ਪੈਣ ਦੀ ਸੰਭਾਵਨਾ, ਵੱਧ ਤੋਂ ਵੱਧ ਤਾਪਮਾਨ 42 ਡਿਗਰੀ, ਘੱਟੋ-ਘੱਟ ਤਾਪਮਾਨ 27 ਡਿਗਰੀ ਇਹ ਸੰਭਵ ਹੈ