Punjab
ਗਰਮੀ ਤੋਂ ਮਿਲੇਗੀ ਰਾਹਤ, ਹੋਵੇਗੀ ਬਾਰਿਸ਼
ਪੰਜਾਬ ‘ਚ ਮੌਸਮ ਦਾ ਮਿਜ਼ਾਜ ਬਦਲਣ ਜਾ ਰਿਹਾ ਹੈ। ਤਪਦੀ ਗਰਮੀ ਤੋਂ ਹੁਣ ਲੋਕਾਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ, ਕਿਉਂਕਿ ਮੀਂਹ ਅਤੇ ਤੇਜ਼ ਹਨ੍ਹੇਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਦੇ ਅਨੁਸਾਰ, ਆਉਣ ਵਾਲੇ ਘੰਟਿਆਂ ਵਿੱਚ ਪੰਜਾਬ ਦੇ ਕਈ ਇਲਾਕਿਆਂ ‘ਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਅਤੇ ਹਨ੍ਹੇਰੀ ਵੀ ਚੱਲ ਸਕਦੀ ਹੈ।
ਖਾਸ ਕਰਕੇ ਦੁਪਹਿਰ ਤੋਂ ਬਾਅਦ ਮੌਸਮ ਵਿੱਚ ਅਚਾਨਕ ਬਦਲਾਅ ਵੇਖਣ ਨੂੰ ਮਿਲੇਗਾ। ਕੁਝ ਇਲਾਕਿਆਂ ‘ਚ ਬਿਜਲੀ ਚਮਕਣ ਅਤੇ ਤੇਜ਼ ਝੱਖੜ ਨਾਲ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਤਾਪਮਾਨ ‘ਚ ਗਿਰਾਵਟ ਆਵੇਗੀ ਅਤੇ ਗਰਮੀ ਤੋਂ ਰਾਹਤ ਮਿਲੇਗੀ।
ਮੌਸਮ ਵਿਭਾਗ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਤੇਜ਼ ਹਵਾਵਾਂ ਅਤੇ ਬਿਜਲੀ ਦੌਰਾਨ ਖੁੱਲ੍ਹੇ ਥਾਵਾਂ ‘ਚ ਨਾ ਰਹਿਣ ਅਤੇ ਸੁਰੱਖਿਅਤ ਥਾਂ ‘ਤੇ ਰਹਿਣ। ਕਿਸਾਨਾਂ ਨੂੰ ਵੀ ਆਪਣੀਆਂ ਫਸਲਾਂ ਦੀ ਸੰਭਾਲ ਲਈ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
